ਹੁਸ਼ਿਆਰਪੁਰ, 26 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੱਧ ਤੋਂ ਵੱਧ ਫਾਲੋ ਕਰਨ ਤਾਂ ਜੋ ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਅਤੇ ਹਦਾਇਤਾਂ ਬਾਰੇ ਸਮੇਂ ਸਿਰ ਅਤੇ ਸਹੀ ਜਾਣਕਾਰੀ ਹਰ ਕਿਸੇ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਫੇਸਬੁੱਕ, ਐਕਸ (ਟਵਿੱਟਰ), ਇੰਸਟਾਗ੍ਰਾਮ ਅਤੇ ਯੂਟਿਊਬ 'ਤੇ ਅਧਿਕਾਰਤ ਖਾਤੇ ਬਣਾਏ ਗਏ ਹਨ, ਜਿਨ੍ਹਾਂ ਦੇ ਲਿੰਕ https://www.facebook.com/TheCEOPunjab/, https://x.com/TheCEOPunjab, https://www.instagram.com/theceopunjab/ ਅਤੇ https://www.youtube.com/@TheCEOPunjab ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀ ਪਹਿਲਕਦਮੀ ਤਹਿਤ, ਜ਼ਿਲ੍ਹੇ ਦੇ ਸਾਰੇ ਈ.ਆਰ.ਓਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਹਾਇਕ ਸਵੀਪ ਨੋਡਲ ਅਫ਼ਸਰਾਂ, ਬੀ.ਐਲ.ਓ ਸੁਪਰਵਾਈਜ਼ਰਾਂ ਅਤੇ ਉਨ੍ਹਾਂ ਅਧੀਨ ਕੰਮ ਕਰਦੇ ਬੀ.ਐਲ.ਓਜ਼ ਨੂੰ ਇਨ੍ਹਾਂ ਪਲੇਟਫਾਰਮਾਂ ਨੂੰ ਫਾਲੋ ਕਰਨ ਲਈ ਪ੍ਰੇਰਿਤ ਕਰਨ ਅਤੇ ਸਬੰਧਤ ਸੁਪਰਵਾਈਜ਼ਰਾਂ ਤੋਂ ਇਸ ਦੀ ਪੁਸ਼ਟੀ ਕਰਨ ਲਈ ਅੰਡਰਟੇਕਿੰਗ ਪ੍ਰਾਪਤ ਕਰਨ ਅਤੇ 29 ਸਤੰਬਰ ਨੂੰ ਸਵੇਰੇ 10 ਵਜੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਰਿਪੋਰਟ ਭੇਜਣ। ਇਸ ਦੇ ਨਾਲ ਹੀ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਨੋਡਲ ਅਫ਼ਸਰ ਚੋਣ ਸਾਖਰਤਾ ਕਲੱਬਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸਥਾਪਿਤ ਚੋਣ ਸਾਖਰਤਾ ਕਲੱਬਾਂ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫਾਲੋ ਕਰਨ ਲਈ ਜਾਗਰੂਕ ਕਰਨ ਤਾਂ ਜੋ ਨੌਜਵਾਨਾਂ ਵਿੱਚ ਚੋਣ ਸਾਖਰਤਾ ਵਧਾਈ ਜਾ ਸਕੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਚੋਣ ਅਫ਼ਸਰ, ਪੰਜਾਬ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫਾਲੋ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ