ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ- ਵਧੀਕ ਡਿਪਟੀ ਕਮਿਸ਼ਨਰ
ਬਟਾਲਾ, 27 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਕੀਤੇ ਆਦੇਸ਼ਾਂ ਤੇ ਹੜ੍ਹ ਪ੍ਰਭਾਵਤ ਪਿੰਡ ਰੰਗੜ ਨੰਗਲ ਦੇ ਗੁਰੂਦੁਆਰਾ ਸਾਹਿਬ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲ਼ੀ ਨੂੰ ਸਾੜਨ ਨਾਲ ਹੋਣ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾਕਟਰ ਹਰਜਿੰਦਰ
.


ਬਟਾਲਾ, 27 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਕੀਤੇ ਆਦੇਸ਼ਾਂ ਤੇ ਹੜ੍ਹ ਪ੍ਰਭਾਵਤ ਪਿੰਡ ਰੰਗੜ ਨੰਗਲ ਦੇ ਗੁਰੂਦੁਆਰਾ ਸਾਹਿਬ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲ਼ੀ ਨੂੰ ਸਾੜਨ ਨਾਲ ਹੋਣ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾਕਟਰ ਹਰਜਿੰਦਰ ਸਿੰਘ ਬੇਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੁੰ ਕਿਹਾ ਕਿ ਝੋਨੇ ਦੀ ਫ਼ਸਲ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸੀਨਰੀ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਪਲਬਧ ਕਰਵਾਈ ਜਾਵੇਗੀ ਤਾਂ ਜੋਂ ਕਿਸੇ ਵੀ ਕਿਸਾਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣੀ ਪਵੇ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ , ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ, ਡਾ ਸੰਦੀਪ ਸਿੰਘ ਖੇਤੀਬਾੜੀ ਅਫਸਰ, ਸਿਮਰਨਜੀਤ ਸਿੰਘ ਏਡੀਓ ਬਟਾਲਾ ਤੇ ਪਿੰਡ ਵਾਸੀ ਮੌਜੂਦ ਸਨ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਦੱਸਿਆ ਕਿ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਉੱਤੇ ਪੂਰਨ ਪਾਬੰਦੀ ਲਗਾਈ ਗਈ ਹੈ, ਇਸ ਲਈ ਪਰਾਲੀ ਨਾ ਸਾੜੀ ਜਾਵੇ ਤੇ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਛੋਟੇ ਤੱਤ ਅੱਗ ਨਾਲ ਸੜ ਕੇ ਰਾਖ ਹੋ ਜਾਂਦੇ ਹਨ। ਅੱਗ ਲਗਾਉਣ ਨਾਲ ਕਈ ਸੜਕੀ ਦੁਰਘਟਨਾਵਾਂ ਕਰਕੇ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ‌ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਾਤਰਾ ਵਿੱਚ ਖੇਤੀ ਮਸ਼ੀਨਰੀ ਉਪਲਬਧ ਹੈ ਅਤੇ ਪਿੰਡ ਵਾਈਜ਼ ਖੇਤੀ ਸੰਦਾਂ ਦੀ ਵੰਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੇ ਪਰਾਲੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਕਿਰਾਏ ਉੱਤੇ ਲੈਣੀ ਹੈ ਤਾਂ ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਸਮੇਂ ਦੌਰਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਕਿਸਾਨ ਇਸ ਵਾਰ ਵੀ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande