ਨਵਾਂਸ਼ਹਿਰ: ਸਿਖਲਾਈ ਕੈਂਪ ਲਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ
ਨਵਾਂਸ਼ਹਿਰ, 27 ਸਤੰਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਅਤੇ ਖੇਤੀਬਾੜੀ ਅਫਸਰ ਡਾ. ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਬਲਾਚੌਰ ਦੇ ਪਿੰਡ ਜਾਡਲੀ ਵਿਖੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕੁਦਰਤੀ ਖੇਤੀ ਸਬੰਧੀ ਕਿਸਾਨ ਸਿਖਲਾਈ ਕੈਂਪ ਲਗ
.


ਨਵਾਂਸ਼ਹਿਰ, 27 ਸਤੰਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਅਤੇ ਖੇਤੀਬਾੜੀ ਅਫਸਰ ਡਾ. ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਬਲਾਚੌਰ ਦੇ ਪਿੰਡ ਜਾਡਲੀ ਵਿਖੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕੁਦਰਤੀ ਖੇਤੀ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ. ਸੁਰਿੰਦਰ ਕੁਮਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੌਮੀ ਗ੍ਰੀਨ ਟ੍ਰਬਿਊਨਲ ਵਲੋਂ ਵਾਤਾਵਰਣ ਤੇ ਮਾਨਵੀ ਸਿਹਤ ਨੂੰ ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਹੁੰਦੇ ਨੁਕਸਾਨ ਉੱਤੇ ਡੂੰਘੀ ਚਿੰਤਾ ਪ੍ਰਗਟਾਈ ਜਾਂਦੀ ਹੈ। ਇਸ ਕਰਕੇ ਕੌਮੀ ਗ੍ਰੀਨ ਟ੍ਰਬਿਊਨਲ ਵਲੌਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਦੀ ਪਾਲਣਾ ਕਰਨਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਬੇਲਰ, ਹੈਪੀ ਸੀਡਰ, ਪਰਾਲੀ ਕੁਤਰਨ ਅਤੇ ਖਿਲਾਰਨ ਲਈ ਚੌਪਰ, ਸਰਫੇਸ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਮਲਚਰ ਆਦਿ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਸੁਪਟ ਸਟਰਾਅ ਮੈਨਜਮੈਂਟ ਸਿਸਟਮ(ਐਸ ਐਮ ਐਸ) ਵਾਲੀ ਕੰਬਾਇਨ ਮਸ਼ੀਨਾਂ ਨਾਲ ਹੀ ਕਟਾਈ ਕਰਵਾਉਣ ਜੋ ਕਿ ਝੋਨਾ ਵੱਢਦੇ ਸਮੇਂ ਪਰਾਲੀ ਨੂੰ ਕੁਤਰਾ ਕਰਕੇ ਇਕਸਾਰ ਖਿਲਾਰ ਦਿੰਦੀ ਹੈ ਅਤੇ ਇਸ ਤਰਾਂ ਦੀ ਕੰਬਾਇਨ ਨਾਲ ਵਾਢੀ ਤੋਂ ਬਾਅਦ ਹੈਪੀਸੀਡਰ ਅਤੇ ਖੁੱਲੀਆਂ ਕਤਾਰਾਂ ਵਾਲੀ ਜੀਰੋ ਟਿੱਲ ਡਰਿੱਲ ਅਤੇ ਬਾਕੀ ਸੀਡਰਾਂ ਨਾਲ ਕਣਕ ਦੀ ਬਿਜਾਈ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਹੋ ਸਕਦੀ ਹੈ। ਖੇਤੀਬਾੜੀ ਵਿਕਾਸ ਅਫਸਰ ਡਾ ਜਗਮਨਦੀਪ ਕੌਰ ਅਤੇ ਖੇਤੀਬਾੜੀ ਵਿਸਥਾਰ ਅਫਸਰ ਰਾਜ ਕੁਮਾਰ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਫਸਲ ਉੱਤੇ ਪੌਦ ਸੁਰੱਖਿਆ ਅਤੇ ਕੁਦਰਤੀ ਖੇਤੀ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਉਨਾਂ ਕਿਸਾਨਾਂ ਨੂੰ ਲੋੜ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande