ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ 10 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ
ਅੰਮ੍ਰਿਤਸਰ, 27 ਸਤੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਵਿਖੇ ਧੁੱਸੀ ਟੁੱਟਣ ਨਾਲ ਪਏ ਪਾੜ ਨੂੰ ਪੂਰ ਰਹੇ ਲੋਕਾਂ ਨੂੰ
,


ਅੰਮ੍ਰਿਤਸਰ, 27 ਸਤੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਵਿਖੇ ਧੁੱਸੀ ਟੁੱਟਣ ਨਾਲ ਪਏ ਪਾੜ ਨੂੰ ਪੂਰ ਰਹੇ ਲੋਕਾਂ ਨੂੰ ਮਿਲੇ ਅਤੇ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ 10 ਹਜ਼ਾਰ ਲੀਟਰ ਡੀਜ਼ਲ ਹੋਰ ਦੇਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ ਗਿਆ ਸੀ।

ਇਸ ਮੌਕੇ ਗਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਸਰਕਾਰਾਂ ਵਾਲੇ ਕੰਮ ਵੀ ਖ਼ੁਦ ਕਰਨੇ ਪੈ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਕੇਵਲ ਬਿਆਨਬਾਜ਼ੀ ਕਰ ਕੇ ਸਮਾਂ ਲੰਘਾ ਰਹੀਆਂ ਹਨ ਜਦਕਿ ਲੋਕ ਖੁਦ ਬੰਨ ਬੰਨਣ ਦਾ ਕਾਰਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਬੰਨਾਂ ਦੀ ਮਜ਼ਬੂਤੀ ਲਈ ਕੰਮ ਕਰ ਰਹੀਆਂ ਸੰਗਤਾਂ ਨੂੰ ਤੇਲ ਮੁਹੱਈਆ ਕਰਵਾਇਆ ਗਿਆ ਹੈ ਉਥੇ ਕਿਸਾਨਾਂ ਲਈ ਕਣਕ ਦੇ ਮਿਆਰੀ ਬੀਜ ਅਤੇ ਡੀਜ਼ਲ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande