ਚੋਣ ਕਮਿਸ਼ਨ ਦੀਆਂ ਸਰਗਰਮੀਆਂ ਤੋਂ ਜਾਣੂ ਹੋਣ ਲਈ ਸੀ.ਈ.ਉ. ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਕੀਤਾ ਜਾਵੇ ਫਾਲੋ : ਜ਼ਿਲਾ ਚੋਣ ਅਫਸਰ
ਸ਼ਹੀਦ ਭਗਤ ਸਿੰਘ ਨਗਰ, 27 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਧਿਕਾਰੀ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਹਾਇਕ ਸਵੀਪ ਨੋਡਲ ਅਫ਼ਸਰਾਂ, ਬੀ.ਐਲ.ਉ. ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼. ਨੂੰ ਪੰਜਾਬ ਦ
.


ਸ਼ਹੀਦ ਭਗਤ ਸਿੰਘ ਨਗਰ, 27 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਧਿਕਾਰੀ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਹਾਇਕ ਸਵੀਪ ਨੋਡਲ ਅਫ਼ਸਰਾਂ, ਬੀ.ਐਲ.ਉ. ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼. ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੇ ਲਿੰਕ ਨੂੰ ਫਾਲੋ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਫਸਰ ਦੀਆਂ ਸਰਗਰਮੀਆਂ ਦੀ ਜਾਣਕਾਰੀ ਇਨ੍ਹਾਂ ਲਿੰਕਾਂ ਤੋਂ ਹਾਸਲ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਇਹ ਲਿੰਕ https://www.facebook.com/TheCEOPunjab/, https://x.com/TheCEOPunjab, https://www.instagram.com/theceopunjab/, https://www.youtube.com/@TheCEOPunjabਨੂੰ ਵੱਧ ਤੋਂ ਵੱਧ ਫਾਲੋ ਕੀਤਾ ਜਾਵੇ ਤਾਂ ਜੋ ਆਮ ਜਨਤਾ ਤੱਕ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਤੇ ਗਤੀਵਿਧੀਆਂ ਦੀ ਸਮੇਂ ਸਿਰ ਜਾਣਕਾਰੀ ਮਿਲਦੀ ਰਹੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ (ਈ.ਐਲ.ਸੀ.) ਬਣੇ ਹੋਏ ਹਨ, ਇਨ੍ਹਾਂ ਦੇ ਇੰਚਾਰਜਾਂ ਦੇ ਰਾਹੀਂ ਸਬੰਧਿਤ ਸਕੂਲਾਂ/ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਫਾਲੋਅਰਜ਼ ਨੂੰ ਵਧਾਉਣ ਲਈ ਜਾਗਰੂਕ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕਰਨ ਤਾਂ ਜੋ ਉਨ੍ਹਾਂ ਨੂੰ ਮਾਣਯੋਗ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande