ਮੋਹਾਲੀ, 27 ਸਤੰਬਰ (ਹਿੰ. ਸ.)। ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਜਿਨਾਂ ਨਾਲ ਸ਼ਨੀਵਾਰ ਸਵੇਰੇ ਇੱਕ ਹਾਦਸਾ ਵਾਪਰ ਗਿਆ ਸੀ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ । ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਹਸਪਤਾਲ ਵਲੋ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਗਿਆ ਹੈ ਕਿ ਗਾਇਕ ਦੀ ਹਾਲਤ ਬੇਹਦ ਨਾਜ਼ੁਕ ਹੈ।
ਹਸਪਤਾਲ ਵੱਲੋਂ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਰਾਜਵੀਰ ਜਵੰਦਾ ਨੂੰ ਹਸਪਤਾਲ ਆਉਣ ਤੋਂ ਪਹਿਲਾਂ ਵੀ ਦਿਲ ਦਾ ਦੌਰਾ ਪਿਆ ਸੀ ਅਤੇ ਉਨਾਂ ਦੇ ਸਿਰ ਅਤੇ ਰੀੜ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਇਸ ਤੋਂ ਇਲਾਵਾ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਜਾਨਣ ਲਈ ਲਗਾਤਾਰ ਗਾਇਕ ਅਤੇ ਅਦਾਕਾਰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ