ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਲਗਾਏ ਨਵੇਂ ਮੋਘੇ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਨਵੇਂ ਮੋਘੇ ਦੇ ਕੰਮ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨ
ਮੋਘੇ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਲੰਬੀ/ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਨਵੇਂ ਮੋਘੇ ਦੇ ਕੰਮ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੇਂ ਮੋਘੇ ਨਾਲ ਇਲਾਕੇ ਦੇ 246 ਕਿਸਾਨਾਂ ਦੇ 1,389 ਏਕੜ ਰਕਬੇ ਨੂੰ ਲੋੜ ਮੁਤਾਬਕ ਪੂਰਾ ਨਹਿਰੀ ਪਾਣੀ ਮਿਲੇਗਾ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਨਵਾਂ ਮੋਘਾ ਨੰ. 386325(389890)/ਆਰ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹਿੰਦ ਫੀਡਰ ਨਹਿਰ ਵਿੱਚ ਪਾਣੀ ਦਾ ਸਪਲਾਈ ਲੈਵਲ ਘੱਟ ਹੋਣ ਕਰਕੇ ਮੋਘੇ ਵਿੱਚ ਪੂਰਾ ਪਾਣੀ ਨਹੀਂ ਪੈਂਦਾ ਸੀ, ਜਿਸ ਕਰਕੇ ਫਸਲਾਂ ਦੇ ਝਾੜ ਵਿੱਚ ਕਮੀ ਆਉਂਦੀ ਸੀ। ਉਨ੍ਹਾਂ ਦੱਸਿਆ ਕਿ ਹੁਣ ਤਕਰੀਬਨ 1060 ਮੀਟਰ ਜ਼ਮੀਨਦੋਜ਼ ਪਾਈਪਾਂ ਪਾਉਣ ਨਾਲ ਮੋਘੇ ਦਾ ਪੂਰਾ ਪਾਣੀ ਕਿਸਾਨਾਂ ਨੂੰ ਮਿਲ ਸਕੇਗਾ, ਜਿਸ ਨਾਲ ਜ਼ਿਮੀਂਦਾਰ ਫਸਲਾਂ ਦਾ ਪੂਰਾ ਝਾੜ ਪ੍ਰਾਪਤ ਕਰ ਸਕਣਗੇ ਅਤੇ ਨਹਿਰੀ ਪਾਣੀ ਲੱਗਣ ਨਾਲ ਜਿਮੀਦਾਰਾਂ ਦੀ ਭੌਤਿਕ ਹਾਲਤ ਵਿੱਚ ਵੀ ਸੁਧਾਰ ਹੋਵੇਗਾ।

ਮੰਤਰੀ ਖੁੱਡੀਆਂ ਨੇ ਕਿਹਾ ਕਿ ਅਗਲੀ ਵਾਰ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਮੌਕੇ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਇੰਦਰਜੀਤ ਸਿੰਘ ਐਕਸੀਅਨ, ਭੁਮੀ ਅਤੇ ਜਲ ਸੰਭਾਲ ਵਿਭਾਗ, ਚਰਨਜੀਤ ਸਿੰਘ ਐਸਡੀਓ, ਭੁਮੀ ਅਤੇ ਜਲ ਸੰਭਾਲ ਵਿਭਾਗ, ਹਰਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਰਛਪਾਲ ਸਿੰਘ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande