ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ ਲਗਾਇਆ
ਬੰਗਾ 28 ਸਤੰਬਰ (ਹਿੰ. ਸ.)। ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਸਿੱਖੀ ਦੇ ਪ੍ਰਚਾਰ-ਪਸਾਰ ਲਈ ਯਤਨਸ਼ੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ-ਨਵਾਂਸ਼ਹਿਰ ਜ਼ੋਨ ਵੱਲੋਂ ਨੌਵੇਂ ਪਾਤਸ਼ਾਹ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਦਿਨਾਂ ਵਿਦ
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ ਲਗਾਇਆ


ਬੰਗਾ 28 ਸਤੰਬਰ (ਹਿੰ. ਸ.)। ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਸਿੱਖੀ ਦੇ ਪ੍ਰਚਾਰ-ਪਸਾਰ ਲਈ ਯਤਨਸ਼ੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ-ਨਵਾਂਸ਼ਹਿਰ ਜ਼ੋਨ ਵੱਲੋਂ ਨੌਵੇਂ ਪਾਤਸ਼ਾਹ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਲਗਾਇਆ । ਇਸ ਕੈਂਪ ਵਿਚ 160 ਤੋਂ ਵਧੇਰੇ ਨਰਸਿੰਗ ਵਿਦਿਆਰਥੀਆਂ ਨੇ ਹਿੱਸਾ ਲਿਆ।

ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਦੀ ਆਰੰਭਤਾ ਦੀ ਆਰੰਭਤਾ ਮੂਲ ਮੰਤਰ, ਵਾਹਿਗੁਰੂ ਜਾਪ ਅਤੇ ਗੁਰਬਾਣੀ ਕੀਰਤਨ ਨਾਲ ਹੋਈ । ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਨੇ ਨਾਲ-ਨਾਲ ਆਪਣੀ ਸ਼ਖਸੀਅਤ ਨੂੰ ਉਸਾਰੂ ਬਣਾਉਣਾ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਕੈਂਪ ਗੁਰਮਤਿ ਦੀ ਸੋਝੀ ਹਾਸਲ ਕਰਨ ਅਤੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿਚ ਅਹਿਮ ਯੋਗਦਾਨ ਪਾਵੇਗਾ । ਡਾ. ਢਾਹਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਢਾਹਾਂ ਕਲੇਰਾਂ ਵਿਖੇ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਲਗਾਉਣ ਦੇ ਕਾਰਜ ਦੀ ਪ੍ਰਸੰਸਾ ਕਰਦੇ ਹੋਏ, ਇਹਨਾਂ ਕੈਂਪਾਂ ਨੂੰ ਵੱਧ ਤੋਂ ਵੱਧ ਲਗਾਉਣ ਲਈ ਪ੍ਰੇਰਿਤ ਕੀਤਾ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande