ਜੋਧਾਂ, 28 ਸਤੰਬਰ (ਹਿੰ. ਸ.)। ਨੇੜਲੇ ਪਿੰਡ ਮਨਸੂਰਾਂ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਧਰਮਪਾਲ ਸਿੰਘ (26) ਪੁੱਤਰ ਸੁਖਦੇਵ ਸਿੰਘ ਵਾਸੀ ਮਨਸੂਰਾਂ (ਥਾਣਾ ਜੋਧਾਂ) ਜ਼ਿਲ੍ਹਾ ਲੁਧਿਆਣਾ ਜੋ ਨਸ਼ਾ ਕਰਨ ਦਾ ਆਦੀ ਸੀ, ਉਸ ਦੀ ਲਾਸ਼ ਐਤਵਾਰ ਨੂੰ ਪਿੰਡ ਸ਼ਹਿਜ਼ਾਦ ਨਜ਼ਦੀਕ ਇਕ ਸੁੰਨਸਾਨ ਜਗ੍ਹਾ ਤੋਂ ਮਿਲੀ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਵੱਧ ਨਸ਼ਾ ਲੈਣ ਨਾਲ ਹੋਈ ਹੈ।ਪੁਲਿਸ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਕਾਰਵਾਈ ਕਰਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਸਾਹਿਬਮੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕ ਆਪਣੇ ਦੋਸਤਾਂ ਨਾਲ ਗਿਆ ਸੀ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ