ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ 100 ਤੋਂ ਵੱਧ ਲਾਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਲੁਧਿਆਣਾ, 28 ਸਤੰਬਰ (ਹਿੰ. ਸ.)। ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ
.


ਲੁਧਿਆਣਾ, 28 ਸਤੰਬਰ (ਹਿੰ. ਸ.)। ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਗਿੱਲ ਰੋਡ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕਰਦਿਆਂ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande