ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਖੰਨਾ 'ਚ 4 ਨੌਜਵਾਨਾਂ ਨੂੰ ਤਰਸ ਦੇ ਆਧਾਰ 'ਤੇ ਸੌਂਪੇ ਨਿਯੁਕਤੀ ਪੱਤਰ
ਖੰਨਾ, 28 ਸਤੰਬਰ (ਹਿੰ. ਸ.)। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਸੁਧਾਰ ਟਰੱਸਟ ਖੰਨਾ ਵਿਖੇ ਤਰਸ ਦੇ ਆਧਾਰ ''ਤੇ ਨਗਰ ਕੌਂਸਲ ਖੰਨਾ ਵਿੱਚ ਦਿਵਾਸ਼ੂ ਘਈ, ਸਾਹਿਲ ਬਾਲੂ, ਅਮਨ ਟਾਂਕ ਅਤੇ ਪੰਕਜ ਬਾਲੂ ਨਾਮ ਦੇ ਚਾਰ ਜਰੂਰਤਮੰਦ ਨੌਜਵਾਨਾਂ ਨੂੰ ਸਫਾਈ ਸੇਵਕ ਦੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਸ
.


ਖੰਨਾ, 28 ਸਤੰਬਰ (ਹਿੰ. ਸ.)। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਸੁਧਾਰ ਟਰੱਸਟ ਖੰਨਾ ਵਿਖੇ ਤਰਸ ਦੇ ਆਧਾਰ 'ਤੇ ਨਗਰ ਕੌਂਸਲ ਖੰਨਾ ਵਿੱਚ ਦਿਵਾਸ਼ੂ ਘਈ, ਸਾਹਿਲ ਬਾਲੂ, ਅਮਨ ਟਾਂਕ ਅਤੇ ਪੰਕਜ ਬਾਲੂ ਨਾਮ ਦੇ ਚਾਰ ਜਰੂਰਤਮੰਦ ਨੌਜਵਾਨਾਂ ਨੂੰ ਸਫਾਈ ਸੇਵਕ ਦੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਵੀ ਮੌਜੂਦ ਸਨ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 56,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ। ਉਨ੍ਹਾਂ ਨੇ ਕਿਹਾ, “ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 56,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।” ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ 56,000 ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਨਗਰ ਕੌਂਸਲ ਖੰਨਾ ਵਿੱਚ ਤਰਸ ਦੇ ਆਧਾਰ 'ਤੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭਾਵਨਾ ਨਾਲ ਸੇਵਾ ਕਰਨ ਦੀ ਅਪੀਲ ਕੀਤੀ। ਜਿਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande