ਕੁਪਵਾੜਾ, 28 ਸਤੰਬਰ (ਹਿੰ.ਸ.)। ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ’ਤੇ ਭਾਰਤੀ ਫੌਜ ਨੇ ਐਤਵਾਰ ਨੂੰ ਇੱਕ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਪਾਕਿਸਤਾਨੀ ਅੱਤਵਾਦੀਆਂ ਢੇਰੀ ਕਰ ਦਿੱਤਾ। ਇਹ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ ਹੈ। ਆਪ੍ਰੇਸ਼ਨ ਅਜੇ ਵੀ ਜਾਰੀ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਖੇਤਰ ਵਿੱਚ ਕੰਟਰੋਲ ਰੇਖਾ ਦੇ ਪਾਰ ਹਥਿਆਰਬੰਦ ਘੁਸਪੈਠੀਆਂ ਦੀ ਗਤੀਵਿਧੀ ਦੇਖੀ ਗਈ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਜਵਾਬੀ ਕਾਰਵਾਈ ਕਰਦਿਆਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਆਪ੍ਰੇਸ਼ਨ ਦੌਰਾਨ ਦੋਵੇਂ ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ।
ਬੀਐਸਐਫ ਕਸ਼ਮੀਰ ਫਰੰਟੀਅਰ ਦੇ ਇੰਸਪੈਕਟਰ ਜਨਰਲ ਅਸ਼ੋਕ ਯਾਦਵ ਨੇ ਕਿਹਾ ਕਿ ਸੁਰੱਖਿਆ ਬਲ ਸਰਦੀਆਂ ਦੇ ਮੌਸਮ ਤੋਂ ਪਹਿਲਾਂ ਅੱਤਵਾਦੀਆਂ ਵੱਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਦਾ ਮੁਕਾਬਲਾ ਕਰਨ ਲਈ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਪੂਰੀ ਚੌਕਸੀ ਰੱਖ ਰਹੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ