ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਖ਼ੁਦ ਖ਼ੂਨਦਾਨ ਕਰਕੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 29 ਸਤੰਬਰ (ਹਿੰ. ਸ.)। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਯੁਵਕ ਸੇਵਾਵਾਂ ਬੋਰਡ ਪੰਜਾਬ ਅਤੇ ਯੁਵਕ ਕਲੱਬਾਂ ਵੱਲੋਂ ਭਾਈ ਘਨੱਈਆ ਜੀ ਬਲੱਡ ਬੈਂਕ, ਹੁਸ਼ਿਆਰਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿਚ ਵੱਡੀ ਗਿਣਤੀ
.


ਹੁਸ਼ਿਆਰਪੁਰ, 29 ਸਤੰਬਰ (ਹਿੰ. ਸ.)। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਯੁਵਕ ਸੇਵਾਵਾਂ ਬੋਰਡ ਪੰਜਾਬ ਅਤੇ ਯੁਵਕ ਕਲੱਬਾਂ ਵੱਲੋਂ ਭਾਈ ਘਨੱਈਆ ਜੀ ਬਲੱਡ ਬੈਂਕ, ਹੁਸ਼ਿਆਰਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਭੇਟ ਕੀਤੀ।ਇਸ ਮੌਕੇ ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਖ਼ੁਦ ਖ਼ੂਨਦਾਨ ਕੀਤਾ ਅਤੇ ਨੌਜਵਾਨਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਜਨਮ ਦਿਨ 'ਤੇ ਖੂਨਦਾਨ ਕਰਨਾ ਸਮਾਜ ਸੇਵਾ ਅਤੇ ਮਨੁੱਖਤਾ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ, ਜੋ ਅਣਗਿਣਤ ਜਾਨਾਂ ਬਚਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande