ਲੇਹ ਸ਼ਹਿਰ ’ਚ ਛੇਵੇਂ ਦਿਨ ਵੀ ਕਰਫਿਊ ਜਾਰੀ, ਉਪ ਰਾਜਪਾਲ ਨੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਮੀਟਿੰਗ ਬੁਲਾਈ
ਲੇਹ, 29 ਸਤੰਬਰ (ਹਿੰ.ਸ.)। ਹਿੰਸਾ ਪ੍ਰਭਾਵਿਤ ਲੇਹ ਸ਼ਹਿਰ ਵਿੱਚ ਸੋਮਵਾਰ ਨੂੰ ਛੇਵੇਂ ਦਿਨ ਵੀ ਕਰਫਿਊ ਜਾਰੀ ਰਿਹਾ। ਕਰਫਿਊ ਵਾਲੇ ਇਲਾਕਿਆਂ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ, ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਰਿਪੋਰਟ ਨਹੀਂ ਹੈ। ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਭਾ
ਲੇਹ ਸ਼ਹਿਰ ਵਿੱਚ ਛੇਵੇਂ ਦਿਨ ਵੀ ਕਰਫਿਊ ਜਾਰੀ


ਲੇਹ, 29 ਸਤੰਬਰ (ਹਿੰ.ਸ.)। ਹਿੰਸਾ ਪ੍ਰਭਾਵਿਤ ਲੇਹ ਸ਼ਹਿਰ ਵਿੱਚ ਸੋਮਵਾਰ ਨੂੰ ਛੇਵੇਂ ਦਿਨ ਵੀ ਕਰਫਿਊ ਜਾਰੀ ਰਿਹਾ। ਕਰਫਿਊ ਵਾਲੇ ਇਲਾਕਿਆਂ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ, ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਰਿਪੋਰਟ ਨਹੀਂ ਹੈ। ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ ਅਤੇ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖ ਰਹੇ ਹਨ। ਉਪ ਰਾਜਪਾਲ ਕਵਿੰਦਰ ਗੁਪਤਾ ਨੇ ਅੱਜ ਸਮੁੱਚੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਬੁਲਾਈ ਹੈ।

ਇੱਕ ਅਧਿਕਾਰੀ ਨੇ ਕਿਹਾ ਕਿ 24 ਸਤੰਬਰ ਨੂੰ ਸ਼ਹਿਰ ਵਿੱਚ ਵਿਆਪਕ ਹਿੰਸਾ ਦੌਰਾਨ ਮਾਰੇ ਗਏ ਦੋ ਨੌਜਵਾਨਾਂ, ਸਟੈਨਜ਼ਿਨ ਨਾਮਗਿਆਲ (24) ਅਤੇ ਜਿਗਮੇਤ ਦੋਰਜੇ (25) ਦੇ ਅੰਤਿਮ ਸੰਸਕਾਰ ਐਤਵਾਰ ਨੂੰ ਕੀਤੇ ਗਏ। ਲੇਹ ਸ਼ਹਿਰ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਹਨ, ਜਦੋਂ ਕਿ ਕਾਰਗਿਲ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ ਹੋਰ ਪ੍ਰਮੁੱਖ ਹਿੱਸਿਆਂ ਵਿੱਚ ਪੰਜ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਵੀ ਲਾਗੂ ਹਨ। ਬੰਦ ਦੌਰਾਨ ਵਿਆਪਕ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਲੇਹ ਸ਼ਹਿਰ ਵਿੱਚ ਕਰਫਿਊ ਲਗਾ ਦਿੱਤਾ ਗਿਆ ਸੀ। ਝੜਪਾਂ ਵਿੱਚ ਲਗਭਗ 80 ਪੁਲਿਸ ਮੁਲਾਜ਼ਮਾਂ ਸਮੇਤ 150 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਵਿਰੋਧ ਪ੍ਰਦਰਸ਼ਨ ਤੋਂ ਬਾਅਦ ਦੋ ਕੌਂਸਲਰਾਂ ਸਮੇਤ 60 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਵਿੱਚ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਗ੍ਰਿਫਤਾਰ ਕਰਕੇ ਬਾਅਦ ’ਚ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande