ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ (ਹਿੰ. ਸ.)। ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ, ਦੇ ਨਿਰਦੇਸ਼ਾਂ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਵਲੋਂ ਜ਼ਿਲ੍ਹੇ ਦੇ ਸਮੂਹ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਡਰਾਮਾ ਮੁਕਾਬਲਾ, ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼-3ਏ, ਮੋਹਾਲੀ ਵਿਖੇ ਕਰਵਾਇਆ ਗਿਆ।
ਇਸ ਮੌਕੇ ਸਹਾਇਕ ਡਾਇਰੈਕਟਰ ਕੈਪ. ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਏਡਜ਼, ਨਸ਼ਿਆਂ ਦੇ ਮਾਰੂ ਪ੍ਰਭਾਵ, ਸਵੈ-ਇੱਛੁਕ ਖੂਨਦਾਨ ਸਬੰਧੀ ਮੁੱਢਲੀ ਜਾਣਕਾਰੀ ਦੇਣ ਦੇ ਮਕਸਦ ਹਿੱਤ ਰੈੱਡ ਰਿਬਨ ਕਲੱਬ ਕੰਮ ਕਰਦੇ ਹਨ। ਇਸੇ ਸਿਲਸਿਲੇ ਤਹਿਤ ਅੱਜ ਇਹ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦਾ ਪ੍ਰੋਗਰਾਮ ਨੂੰ ਨੇਪਰੇ ਚਾੜਨ ਵਿੱਚ ਵਡਮੁੱਲਾ ਯੋਗਦਾਨ ਰਿਹਾ। ਕਾਲਜ ਟੀਮਾਂ ਵਲੋਂ ਐੱਚ.ਆਈ.ਵੀ. ਏਡਜ਼ ਅਤੇ ਨਸ਼ਿਆਂ ਦੇ ਵਿਸ਼ੇ ਉੱਤੇ ਪ੍ਰਭਾਵਸ਼ਾਲੀ ਡਰਾਮਾ ਪੇਸ਼ ਕੀਤਾ ਗਿਆ। ਜਿਸ ਨੂੰ ਦੇਖ ਕੇ ਸਭ ਦੇ ਲੂਕੰਡੇ ਹੋ ਗਏ। ਗੁਰਬਖਸੀਸ਼ ਸਿੰਘ ਅਤੇ ਲਖਵਿੰਦਰ ਕੌਰ ਦੁਆਰਾ ਜੱਜਮੈਂਟ ਦੀ ਭੂਮਿਕਾ ਨਿਭਾਈ ਗਈ। ਜਗਜੀਤ ਸਿੰਘ ਨੇ ਪ੍ਰੋਗਰਾਮ ਦੌਰਾਨ ਬਤੌਰ ਰਿਸੋਰਸ ਪਰਸਨ ਭੂਮਿਕਾ ਨਿਭਾਈ। ਉਨ੍ਹਾਂ ਨੇ ਇਸ ਮੌਕੇ ਐਚ.ਆਈ.ਵੀ. ਏਡਜ਼ ਤੇ ਕੂੰਜੀਵਤ ਭਾਸ਼ਣ ਦਿੱਤਾ।
ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ, ਦੂਸਰਾ ਸਥਾਨ ਸਰਕਾਰੀ ਕਾਲਜ ਡੇਰਾਬੱਸੀ ਅਤੇ ਤੀਸਰਾ ਸਥਾਨ ਐੱਸ.ਐੱਮ.ਐੱਚ.ਐੱਸ. ਸਰਕਾਰੀ ਕਾਲਜ ਫੇਜ-6 ਟੀਮ ਨੇ ਹਾਸਿਲ ਕੀਤਾ। ਪਹਿਲੀਆਂ ਤਿੰਨ ਪੁਜੀਸ਼ਨਾਂ ਦੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੀ ਟੀਮ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ