ਸੰਯੁਕਤ ਸੀ ਈ ਓ ਪੰਜਾਬ ਨੇ ਮੋਹਾਲੀ 'ਚ ਈਵੀਐਮ/ਵੀ ਵੀ ਪੀ ਏ ਟੀ ਵੇਅਰ ਹਾਊਸ ਦਾ ਨਿਰੀਖਣ ਕੀਤਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ (ਹਿੰ. ਸ.)। ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ. ਦੇ ਮਾਰਗਦਰਸ਼ਨ ਅਨੁਸਾਰ, ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ, ਸਕਤਰ ਸਿੰਘ ਬੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ ਵਿਖੇ ਈ ਵੀ ਐਮ/ਵੀ ਵੀ ਪੀ ਏ ਟੀ ਵੇ
,


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ (ਹਿੰ. ਸ.)। ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ. ਦੇ ਮਾਰਗਦਰਸ਼ਨ ਅਨੁਸਾਰ, ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ, ਸਕਤਰ ਸਿੰਘ ਬੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ ਵਿਖੇ ਈ ਵੀ ਐਮ/ਵੀ ਵੀ ਪੀ ਏ ਟੀ ਵੇਅਰ ਹਾਊਸ ਦਾ ਤਿਮਾਹੀ ਨਿਰੀਖਣ ਕੀਤਾ।

ਇਹ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੀਤਿਕਾ ਸਿੰਘ ਅਤੇ ਤਹਿਸੀਲਦਾਰ, ਜ਼ਿਲ੍ਹਾ ਚੋਣ ਦਫ਼ਤਰ, ਐਸ ਏ ਐਸ ਨਗਰ, ਸੰਜੇ ਕੁਮਾਰ ਅਤੇ ਹੋਰ ਸਟਾਫ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਪ੍ਰਕਿਰਿਆ ਦੀ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਦੌਰਾਨ ਆਮ ਆਦਮੀ ਪਾਰਟੀ (ਆਪ), ਇੰਡੀਅਨ ਨੈਸ਼ਨਲ ਕਾਂਗਰਸ (ਆਈ ਐਨ ਸੀ), ਭਾਰਤੀ ਜਨਤਾ ਪਾਰਟੀ (ਭਾਜਪਾ), ਅਤੇ ਸ਼੍ਰੋਮਣੀ ਅਕਾਲੀ ਦਲ (ਐਸ ਏ ਡੀ) ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਸੰਯੁਕਤ ਸੀ ਈ ਓ ਨੇ ਕਿਹਾ ਕਿ ਇਹ ਜਾਂਚ ਅਭਿਆਸ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਨਾਲ ਸਬੰਧਤ ਸਮੱਗਰੀ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਦੀ ਪੁਸ਼ਟੀ ਕਰਨ ਲਈ ਕੀਤਾ ਗਿਆ ਸੀ। ਸੰਯੁਕਤ ਸੀ ਈ ਓ ਨੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਅਤੇ ਚੋਣਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande