ਕਣਕ ਦੀ ਬਿਜਾਈ ਲਈ ਡੀ.ਏ.ਪੀ ਦੀ ਬਿਜਾਏ ਖਾਦਾਂ ਦੀ ਹੋਰ ਸਰੋਤ ਵਰਤੇ ਜਾ ਸਕਦੇ ਹਨ: ਮੁੱਖ ਖੇਤੀਬਾੜੀ ਅਫ਼ਸਰ
ਬਟਾਲਾ, 29 ਸਤੰਬਰ (ਹਿੰ. ਸ.)। ਕਣਕ ਦੀ ਫ਼ਸਲ ਦੀ ਬਿਜਾਈ ਫਾਸ ਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ, ਜਿਸ ਦੀ ਪੂਰਤੀ ਆਮ ਕਰਕੇ ਕਿਸਾਨਾਂ ਵਲੋਂ ਡੀ.ਏ.ਪੀ ਖਾਦ ਤੋਂ ਕੀਤੀ ਜਾਂਦੀ ਜਾਂਦੀ ਹੈ, ਜਦ ਕਿ ਹੁਣ ਡੀ.ਏ.ਪੀ ਖਾਦ ਦੇ ਹੋਰ ਬਦਲ ਵੀ ਬਾਜ਼ਾਰ ਵਿਚ ਉਪਲਬਧ ਹਨ । ਇਸ ਬਾਰੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿ
.


ਬਟਾਲਾ, 29 ਸਤੰਬਰ (ਹਿੰ. ਸ.)। ਕਣਕ ਦੀ ਫ਼ਸਲ ਦੀ ਬਿਜਾਈ ਫਾਸ ਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ, ਜਿਸ ਦੀ ਪੂਰਤੀ ਆਮ ਕਰਕੇ ਕਿਸਾਨਾਂ ਵਲੋਂ ਡੀ.ਏ.ਪੀ ਖਾਦ ਤੋਂ ਕੀਤੀ ਜਾਂਦੀ ਜਾਂਦੀ ਹੈ, ਜਦ ਕਿ ਹੁਣ ਡੀ.ਏ.ਪੀ ਖਾਦ ਦੇ ਹੋਰ ਬਦਲ ਵੀ ਬਾਜ਼ਾਰ ਵਿਚ ਉਪਲਬਧ ਹਨ । ਇਸ ਬਾਰੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਆਉਂਦੀ ਕਣਕ ਦੀ ਫਸਲ ਲਈ ਡੀ.ਏ.ਪੀ.ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ।

ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਡੀ.ਏ.ਪੀ. ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ,ਜੋ ਝੋਨੇ ਕਣਕ ਫਸਲੀ ਚੱਕ ਵਿੱਚ ਵਰਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਡੀ.ਏ.ਪੀ. ਵਿੱਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ। ਇੱਕ ਹੋਰ ਖਾਦ ਐਨ.ਪੀ.ਕੇ. ( 12.32.16) ਵਿੱਚ 32 ਫੀਸਦੀ ਫਾਸਫੋਰਸ ਅਤੇ 12 ਫੀਸਦੀ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦੀ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇੱਕ ਬੋਰਾ ਡੀ.ਏ.ਪੀ. ਪਿੱਛੇ ਡੇਢ ਬੋਰਾ ਐਨ.ਪੀ.ਕੇ. ( 12.32.16) ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸਿੰਗਲ ਸੁਪਰਫਾਸਫੇਟ ਵਿੱਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸ ਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪ੍ਰਗਤੀ ਤੋਂ ਬਿਨਾਂ 18 ਕਿੱਲੋਂ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਨੂੰ ਬਾਜ਼ਾਰ ਵਿੱਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ। ਇਸ ਵਿੱਚ ਡੀ.ਏ.ਪੀ. ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ। ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ। ਮਾਹਿਰਾਂ ਨੇ ਕਿਹਾ ਕਿ ਐਨੀ.ਪੀ.ਕੇ. (12.32.16) ਡੀ.ਏ.ਪੀ. ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ, ਕਿਉਂਕਿ ਇਸ ਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ, ਜੋ ਡੀ.ਏ.ਪੀ. ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਡੀ ਏ ਪੀ ਦੇ ਹੋਰ ਬਦਲਾਂ ਵਿੱਚ ਐਨ.ਪੀ.ਕੇ. (10.26.26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟ੍ਰਿਪਲ ਸੂਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ। ਉਨ੍ਹਾਂ ਨੇ ਕਿਹਾ ਕਿ ਘੱਟ ਜੈਵਿਕ ਕਾਰਬਨ ਵਾਲੀ ਮਿੱਟੀ ਵਿੱਚ ਉੱਚ ਫਾਸਫੋਰਸ ਪੱਧਰ (19-20 ਕਿਲੋਗ੍ਰਾਮ /ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ 25 ਫੀਸਦੀ ਤੱਕ ਘਟਾਈ ਜਾ ਸਕਦੀ ਹੈ। ਦਰਮਿਆਨੀ ਜੈਵਿਕ ਕਾਰਬਨ ਮਾਤਰਾ ( 0.4 ਤੋਂ 0.75 ਫੀਸਦੀ) ਵਾਲੀ ਜ਼ਮੀਨ ਵਿੱਚ ਦਰਮਿਆਨੀ ਫਾਸਫੋਰਸ (5-9 ਕਿਲੋਗ੍ਰਾਮ /ਏਕੜ) ਅਤੇ ਉੱਚ ਫਾਸਫੋਰਸ (9-20 ਕਿਲੋਗ੍ਰਾਮ /ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ ਵਿੱਚ 50 ਫੀਸਦੀ ਕਟੋਤੀ ਕੀਤੀ ਜਾ ਸਕਦੀ ਹੈ। ਜੇਕਰ ਝੋਨਾ-ਕਣਕ ਫਸਲੀ ਚੱਕਰ ਵਿੱਚ ਝੋਨੇ ਦੀ ਫਸਲ ਵਿੱਚ ਪੋਲਟਰੀ ਖਾਦ (2.5 ਟਨ ਪ੍ਰਤੀ ਏਕੜ) ਜਾਂ ਸੁੱਕੀ ਹੋਈ ਗੋਬਰ ਗੈਸ ਪਲਾਂਟ ਦੀ ਸਲਰੀ (2.5 ਟਨ ਪ੍ਰਤੀ ਏਕੜ) ਨੂੰ ਆਖ਼ਰੀ ਵਾਹੀ ਤੋਂ ਪਹਿਲਾਂ ਪਾਇਆ ਜਾਂਦਾ ਹੈ ਤਾਂ ਫਾਸਫੋਰਸ ਦੀ ਵਰਤੋਂ ਨੂੰ ਅੱਧਾ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਖਾਦ ਦੀ ਮਾਤਰਾ 1 ਕਿਲੋ ਫਾਸਫੋਰਸ ਪ੍ਰਤੀ ਟਨ ਚੰਗੀ ਤਰ੍ਹਾਂ ਸੜੀ ਹੋਈ ਖਾਦ ਨਾਲ ਘਟਾਈ ਜਾ ਸਕਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਝੋਨੇ ਦੀ ਫੱਕ ਦੀ ਸੁਆਹ ਜਾਂ ਗੰਨੇ ਦੀ ਗੁੱਦੀ ਸਵਾਹ (4 ਟਨ ਪ੍ਰਤੀ ਏਕੜ) ਵਰਤਣ ਨਾਲ ਫਾਸਫੋਰਸ ਦੀ ਮਾਤਰਾ ਨੂੰ ਅੱਧਾ ਕੀਤਾ ਜਾ ਸਕਦਾ ਹੈ ,ਜਿਨ੍ਹਾਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲਗਾਤਾਰ ਵਾਹੁਣ ਤੋਂ ਬਾਅਦ ਮਿੱਟੀ ਦੀ ਜੈਵਿਕ ਕਾਰਬਨ ਮਾਤਰਾ ਉੱਚ ਸ਼੍ਰੇਣੀ ਵਿੱਚ ਆਉਂਦੀ ਹੈ, ਫਾਸਫੋਰਸ ਵਾਲੀ ਖਾਦ ਨੂੰ 50 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande