ਨਵੀਂ ਦਿੱਲੀ, 29 ਸਤੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਸ਼ੀਆ ਕੱਪ 2025 ਦੇ ਫਾਈਨਲ ਵਿੱਚ ਭਾਰਤ ਦੀ ਪਾਕਿਸਤਾਨ ਉੱਤੇ ਜਿੱਤ ਦੀ ਤੁਲਨਾ ਆਪ੍ਰੇਸ਼ਨ ਸਿੰਦੂਰ ਦੇ ਨਤੀਜੇ ਨਾਲ ਕਰਦੇ ਹੋਏ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਫੀਲਡ 'ਤੇ ਚਲਾਏ ਗਈ ਭਾਰਤ ਦੀ ਮੁਹਿੰਮ ਦਾ ਨਤੀਜਾ ਉਹੀ ਨਿਕਲਿਆ - ਭਾਰਤ ਦੀ ਜਿੱਤ।
ਮੈਚ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਟੀਮ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਨੇ ਜਿਸ ਸਮਰਪਣ ਅਤੇ ਰਣਨੀਤੀ ਨਾਲ ਖੇਡਿਆ, ਉਸ ਨੇ ਦੇਸ਼ ਵਾਸੀਆਂ ਨੂੰ ਮਾਣ ਦਿਵਾਇਆ। ਉਨ੍ਹਾਂ ਇਸ ਜਿੱਤ ਨੂੰ ਦੇਸ਼ ਲਈ ਮਾਣ ਵਾਲਾ ਪਲ ਦੱਸਿਆ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਇਤਿਹਾਸਕ ਜਿੱਤ ’ਤੇ 'ਐਕਸ' 'ਤੇ ਲਿਖਿਆ, ਕ੍ਰਿਕਟ ਦੇ ਮੈਦਾਨ 'ਤੇ ਆਪ੍ਰੇਸ਼ਨ ਸਿੰਦੂਰ। ਨਤੀਜਾ ਉਹੀ ਹੈ। ਸਾਡੇ ਕ੍ਰਿਕਟਰ ਖਿਡਾਰੀਆਂ ਨੂੰ ਬਹੁਤ-ਬਹੁਤ ਵਧਾਈ।
ਇਸ ਟਿੱਪਣੀ ਨੂੰ ਭਾਰਤ ਦੀ ਨਿਰਣਾਇਕ ਜਿੱਤ ਅਤੇ ਰਣਨੀਤਕ ਸਫਲਤਾ ਨੂੰ ਰਾਸ਼ਟਰੀ ਮਾਣ ਨਾਲ ਜੋੜਨ ਵਾਲਾ ਇੱਕ ਪ੍ਰਤੀਕਾਤਮਕ ਸੰਦੇਸ਼ ਵੀ ਮੰਨਿਆ ਜਾ ਰਿਹਾ ਹੈ।
ਦਰਅਸਲ, ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕਰਕੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਕ੍ਰਿਕਟ ਵਿੱਚ ਵੀ ਭਾਰਤ ਨੇ ਪਾਕਿਸਤਾਨ ਨੂੰ ਕੁਚਲ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ