ਫਗਵਾੜਾ, 29 ਸਤੰਬਰ (ਹਿੰ. ਸ.)। ਇਤਿਹਾਸਕ ਪਿੰਡ ਪਲਾਹੀ ਵਿਖੇ ਨਸ਼ਿਆਂ ਵਿਰੁੱਧ ਜੰਗ ਦੀ ਲੜੀ ਤਹਿਤ ਪਿੰਡ ਪਲਾਹੀ ਵਿਖੇ ਸੈਮੀਨਾਰ ਸਮੇਂ ਬੋਲਦਿਆਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਮਪਾਲ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਗਰੂਕਤਾ ਅਤੇ ਨਸ਼ਾ ਗ੍ਰਸਤ ਲੋਕਾਂ ਦੇ ਇਲਾਜ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪਿੰਡਾਂ 'ਚ ਜਾ ਕੇ ਨਸ਼ਿਆਂ ਦੇ ਵਿਰੁੱਧ ਸਕੂਲਾਂ, ਪਿੰਡਾਂ ਦੀਆਂ ਸੱਥਾਂ 'ਚ ਪ੍ਰੋਗਰਾਮ ਕੀਤੇ ਜਾ ਰਹੇ ਹਨ।
ਇਸ ਸਮੇਂ ਸਮਾਜ ਸੇਵਿਕਾ ਸੀਮਾ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੀ ਸਹੀ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਕਿ ਉਹ ਬੁਰੀ ਸੰਗਤ 'ਚ ਨਾ ਪੈਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ