ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਰੂਰ ’ਚ ਭਗਦੜ ਵਾਲੇ ਇਲਾਕੇ ਦਾ ਕੀਤਾ ਦੌਰਾ
ਕਰੂਰ, 29 ਸਤੰਬਰ (ਹਿੰ.ਸ.)। ਤਾਮਿਲਨਾਡੂ ਦੇ ਕਰੂਰ ਵਿੱਚ ਹੋਈ ਭਗਦੜ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਇਲਾਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਘਟਨਾ ਬਾਰੇ ਜਾਣਕਾਰੀ ਲਈ। ਹੁਣ ਤੱਕ ਇਸ ਭਗਦੜ ਵਿੱਚ 41 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 100 ਤੋਂ ਵੱਧ ਜ਼ਖਮੀ ਹਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰ ਲੋਕ ਕਰੂਰ ਵਿੱਚ ਭਗਦੜ ਪ੍ਰਭਾਵਿਤ ਖੇਤਰ ਦਾ ਨਿਰੀਖਣ ਕਰਦੇ ਹੋਏ।


ਕਰੂਰ, 29 ਸਤੰਬਰ (ਹਿੰ.ਸ.)। ਤਾਮਿਲਨਾਡੂ ਦੇ ਕਰੂਰ ਵਿੱਚ ਹੋਈ ਭਗਦੜ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਇਲਾਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਘਟਨਾ ਬਾਰੇ ਜਾਣਕਾਰੀ ਲਈ। ਹੁਣ ਤੱਕ ਇਸ ਭਗਦੜ ਵਿੱਚ 41 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 100 ਤੋਂ ਵੱਧ ਜ਼ਖਮੀ ਹਨ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਰੂਰ ਦੇ ਵੇਲਯੁਧਮਪਲਯਮ ਵਿੱਚ ਭਗਦੜ ਵਾਲੇ ਖੇਤਰ ਦਾ ਦੌਰਾ ਕੀਤਾ ਅਤੇ ਇਸਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਤੋਂ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਾਪਤ ਕੀਤੀ। ਨਿਰਮਲਾ ਸੀਤਾਰਮਨ ਭਗਦੜ ਵਿੱਚ ਮਾਰੇ ਗਏ ਲੋਕਾਂ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਲੋਕਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਕੇਂਦਰੀ ਮੰਤਰੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦੇਣਗੇ ਅਤੇ ਜ਼ਖਮੀਆਂ ਦੀ ਹਾਲਤ ਬਾਰੇ ਪੁੱਛਗਿੱਛ ਕਰਨਗੇ।

ਜ਼ਿਕਰਯੋਗ ਹੈ ਕਿ ਤਾਮਿਲਨਾਡੂ ਦੇ ਵੇਤ੍ਰੀ ਕਾਗਮਗਨ ਨੇਤਾ ਵਿਜੇ ਦੁਆਰਾ ਆਯੋਜਿਤ ਇੱਕ ਚੋਣ ਰੈਲੀ ਵਿੱਚ ਭਗਦੜ ਮਚ ਗਈ ਸੀ। ਕਰੂਰ ਜ਼ਿਲ੍ਹੇ ਦੇ ਵੇਲਯੁਧਮਪਲਯਮ ਵਿੱਚ ਚੋਣ ਪ੍ਰਚਾਰ ਦੌਰਾਨ ਹੋਈ ਭਗਦੜ ਵਿੱਚ 41 ਲੋਕਾਂ ਦੀ ਕੁਚਲਣ ਕਾਰਨ ਜਾਨ ਚਲੀ ਗਈ। ਇਸ ਤੋਂ ਇਲਾਵਾ, 100 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਦੇ ਰੱਖ ਦਿੱਤਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande