ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਪੋਸ਼ਣ ਮਾਹ ਸਕੀਮ ਅਤੇ ਸਵੱਸਥ ਨਾਰੀ, ਸਸ਼ਕਤ ਪਰਿਵਾਰ ਕੰਪੇਨ ਤਹਿਤ ਲਗਾਇਆ ਕੈਂਪ
ਫਾਜ਼ਿਲਕਾ 30 ਸਤੰਬਰ (ਹਿੰ. ਸ.)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਫਾਜ਼ਿਲਕਾ ਵਿਖੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਰਕਾਰ ਦੁਆਰਾ ਚਲਾਈ ਜਾ ਰਹੀ ਪੋਸ਼ਣ ਮਾਹ ਸਕੀਮ ਅਤੇ ਸਵੱਸਥ
.


ਫਾਜ਼ਿਲਕਾ 30 ਸਤੰਬਰ (ਹਿੰ. ਸ.)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਫਾਜ਼ਿਲਕਾ ਵਿਖੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਰਕਾਰ ਦੁਆਰਾ ਚਲਾਈ ਜਾ ਰਹੀ ਪੋਸ਼ਣ ਮਾਹ ਸਕੀਮ ਅਤੇ ਸਵੱਸਥ ਨਾਰੀ, ਸਸ਼ਕਤ ਪਰਿਵਾਰ ਕੰਪੇਨ ਦੇ ਸਬੰਧੀ ਵਿਚ ਇਕ ਰੋਜਾ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਵਿਭਾਗੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਲਗਾਇਆ ਗਿਆ। ਇਸ ਵਿਚ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੇ ਸਹੀ ਪਾਲਣ ਪੋਸ਼ਣ ਈ ਪਹਿਲੇ ਗਰਭਕਾਲ ਦੌਰਾਨ 2 ਕਿਸ਼ਤਾਂ ਵਿਚ 5 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਹੈ। ਦੂਸਰੇ ਬਚੇ ਲੜਕੀ ਦੇ ਰੂਪ ਵਿਚ 6 ਹਜਾਰ ਰੁਪਏ ਦੀ ਰਾਸ਼ੀ ਸਿੱਧੇ ਤੌਰ ਤੇ ਡੀ.ਬੀ.ਟੀ. ਰਾਹੀਂ ਅਦਾਇਗੀ ਕਰਕੇ ਮਦਦ ਕੀਤੀ ਜਾਂਦੀ ਹੈ।

ਕੈਂਪ ਦੌਰਾਨ ਲਾਭਪਾਤਰੀਆਂ ਦੇ ਫਾਰਮ ਭਰੇ ਗਏ ਤਾਂ ਗਰਭ ਅਸਵਥਾ ਦੌਰਾਨ ਉਨ੍ਹਾਂ ਨੂੰ ਵਿਭਾਗ ਵੱਲੋਂ ਦਿੱਤੀ ਜਾਂਦੀ ਰਾਸ਼ੀ ਦੀ ਅਦਾਇਗੀ ਹੋ ਸਕੇ। ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਆਪਦੇ ਨੇੜੇ ਦੇ ਆਂਗਣਵਾੜੀ ਕੇਂਦਰ ਦੀਆਂ ਆਂਗਣਵਾੜੀ ਵਰਕਰ ਨਾਲ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande