ਡੀ. ਸੀ. ਨਵਾਂਸ਼ਹਿਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ
ਨਵਾਂਸ਼ਹਿਰ, 30 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜਿਲੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ 17 ਨਮੀ ਵਾਲਾ ਝੋਨਾ ਲਿਆਉਣ ਨਾਲ ਉਨ੍ਹਾਂ ਦੀ ਫਸਲ ਬਿਨਾਂ ਕਿਸੇ ਦੇਰੀ ਨਾਲ ਦੀ ਨਾਲ ਖਰੀਦ ਹੋ ਸਕੇਗੀ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ
.


ਨਵਾਂਸ਼ਹਿਰ, 30 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜਿਲੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ 17 ਨਮੀ ਵਾਲਾ ਝੋਨਾ ਲਿਆਉਣ ਨਾਲ ਉਨ੍ਹਾਂ ਦੀ ਫਸਲ ਬਿਨਾਂ ਕਿਸੇ ਦੇਰੀ ਨਾਲ ਦੀ ਨਾਲ ਖਰੀਦ ਹੋ ਸਕੇਗੀ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚੱਲਣ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲੇ ਵਿਚ 30 ਪੱਕੀਆਂ ਮੰਡੀਆਂ ਅਤੇ 10 ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 5227 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 4400 ਮੀਟ੍ਰਿਕ ਟਨ ਦੇ ਕਰੀਬ ਫਸਲ ਖਰੀਦੀ ਜਾ ਚੁੱਕੀ ਹੈ, ਜੋ ਕੁੱਲ ਆਮਦ ਦਾ 84 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਤੇ ਸਮੇਂ-ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਹੁਣ ਤੱਕ 7.35 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਆਰੀਆਂ ਨੂੰ ਲਿਫਟਿੰਗ ਤੇਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਆਉਂਦੇ ਦਿਨਾਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕਰਦਿਆਂ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਦੀ ਹਰ ਲੋੜੀਂਦੀ ਸਹੂਲਤ ਲਈ ਵਚਨਬੱਧ ਹੈ ਤਾਂ ਕਿ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਜਿਕਰਯੋਗ ਹੈ ਕਿ ਜਿਲੇ ਵਿਚ 3.88 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ ਅਤੇ ਝੋਨੇ ਦੀ ਐਮ.ਐਸ.ਪੀ. 2389 ਰੁਪਏ ਪ੍ਰਤੀ ਕੁਇੰਟਲ ਤੈਅ ਹੋਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande