ਸੰਗਰੂਰ, 30 ਸਤੰਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਭਾਰਤੀ ਜੀਵਨ ਬੀਮਾ ਨਿਗਮ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 1 ਅਕਤੂਬਰ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਕੰਪਨੀ ਵੱਲੋਂ ਸੁਪਰਵਾਈਜਰ ਏਜੰਟ (ਕੇਵਲ ਲੜਕੀਆਂ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਪ੍ਰਾਰਥੀ ਆਪਣਾ ਆਧਾਰ ਕਾਰਡ ਅਤੇ ਪੈਨ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ