
ਫਰੀਦਕੋਟ/ਕੋਟਕਪੂਰਾ/ਜੈਤੋ, 01 ਜਨਵਰੀ (ਹਿੰ. ਸ.)। ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ।
ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਰਵਾਨਾ ਕਰਦਿਆਂ ਹੋਇਆ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਹਲਕਾ ਫਰੀਦਕੋਟ ਦੇ ਪਿੰਡ ਕਾਬਲਵਾਲਾ ਤੋਂ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਸ਼ਰਨ ਸਿੰਘ ਕਾਬਲਵਾਲਾ ਜਿਲਾ ਪਰਿਸ਼ਦ ਮੈਂਬਰ ਨੇ ਕਿਹਾ ਕਿ ਅੱਜ 40 ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਹੈ, ਜੋ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।
ਇਸੇ ਤਰ੍ਹਾਂ ਹਲਕਾ ਜੈਤੋ ਤੋਂ ਬੀ.ਡੀ.ਪੀ.ਓ. ਇਕਬਾਲ ਸਿੰਘ ਨੇ 40 ਸ਼ਰਧਾਲੂਆਂ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਤੀਰਥ ਯਾਤਰੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ