
ਨਵੀਂ ਦਿੱਲੀ, 10 ਜਨਵਰੀ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਦੇਸ਼ ਦੇ ਨੌਜਵਾਨਾਂ ਦੀ ਊਰਜਾ, ਜੋਸ਼ ਅਤੇ ਵਚਨਬੱਧਤਾ ਨੂੰ ਸਭ ਤੋਂ ਵੱਡੀ ਤਾਕਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦਾ ਅਜਿੱਤ ਜ਼ਜ਼ਬਾ ਵਿਕਸਤ ਭਾਰਤ ਦੇ ਸੰਕਲਪ ਨੂੰ ਨਵੀਂ ਗਤੀ ਦੇ ਰਿਹਾ ਹੈ।ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 12 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ ਵਿੱਚ ਦੇਸ਼ ਭਰ ਦੇ ਨੌਜਵਾਨ ਨੇਤਾਵਾਂ ਨੂੰ ਸੰਬੋਧਨ ਕਰਨਗੇ। ਇਹ ਸੰਵਾਦ ਪਲੇਟਫਾਰਮ ਨੌਜਵਾਨਾਂ ਨੂੰ ਆਪਣੇ ਵਿਚਾਰਾਂ, ਇੱਛਾਵਾਂ ਅਤੇ ਸੁਝਾਵਾਂ ਨੂੰ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰੇਗਾ, ਜਿਸ ਨਾਲ ਵਿਕਸਤ ਭਾਰਤ ਦੇ ਵਿਜ਼ਨ ਨੂੰ ਮਜ਼ਬੂਤੀ ਮਿਲੇਗੀ।ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਦੀ ਪੋਸਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨ, ਅਵਿਸ਼ਵਾਸ਼ਯੋਗ ਜੋਸ਼ ਅਤੇ ਬੇਮਿਸਾਲ ਜ਼ਜ਼ਬੇ ਨਾਲ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ ਰਾਹੀਂ ਨੌਜਵਾਨਾਂ ਨਾਲ ਸੰਵਾਦ ਲਈ ਉਤਸੁਕਤਾ ਪ੍ਰਗਟ ਕੀਤੀ ਅਤੇ 12 ਜਨਵਰੀ ਨੂੰ ਉਨ੍ਹਾਂ ਨੂੰ ਮਿਲਣ ਦੀ ਗੱਲ ਆਖੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ