ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ
ਫ਼ਰੀਦਕੋਟ 10 ਜਨਵਰੀ (ਹਿੰ. ਸ.)। ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀਸੀ ਦਫ਼ਤਰ ਫ਼ਰੀਦਕੋਟ ਵਿਖੇ ਅਹਿਮ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦ
ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ


ਫ਼ਰੀਦਕੋਟ 10 ਜਨਵਰੀ (ਹਿੰ. ਸ.)। ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀਸੀ ਦਫ਼ਤਰ ਫ਼ਰੀਦਕੋਟ ਵਿਖੇ ਅਹਿਮ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਅਨੁਰਾਗ ਕੁੰਡੂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਲੋਕ-ਹਿਤੈਸ਼ੀ ਵਿਕਾਸ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਕੰਮ ਕਰਵਾਏ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande