
ਫਾਜ਼ਿਲਕਾ, 10 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ, ਇਸੇ ਤਹਿਤ ਹੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 19 ਲੱਖ ਦੀ ਲਾਗਤ ਨਾਲ ਫਾਜ਼ਿਲਕਾ ਦੇ ਧੋਬੀ ਘਾਟ ਮੁਹੱਲੇ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ! ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੁਰਜੋਰ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਹਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਹੋ ਸਕੇ। ਉਹਨਾਂ ਕਿਹਾ ਕਿ ਫਾਜ਼ਿਲਕਾ ਸ਼ਹਿਰ ਦੇ ਧੋਬੀ ਘਾਟ ਮੁਹੱਲੇ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਵਾਲੀਆਂ ਪੱਕੀਆਂ ਗਲੀਆਂ ਬਣਨ ਨਾਲ ਜਿੱਥੇ ਮੁਹੱਲੇ ਦੀ ਦਿੱਖ ਵਿੱਚ ਸੁਧਾਰ ਹੋਵੇਗਾ ਉੱਥੇ ਹੀ ਇਥੋਂ ਲੰਘਣ ਵਾਲਿਆ ਨੂੰ ਪੱਕੀ ਗਲੀ ਹੋਣ ਕਰਕੇ ਰਾਹਤ ਮਿਲੇਗੀ!
ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਪੱਕੀਆਂ ਗਲੀਆਂ ਬਣਾਉਣ ਦੇ ਨਾਲ ਫਿਰਨੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਲਾਇਬ੍ਰੇਰੀ, ਖੇਡ ਮੈਦਾਨ, ਸਿਹਤ ਸੈਂਟਰ, ਸਕੂਲਾਂ ਵਿਖੇ ਨਵਾਂ ਇਨਫਰਾਸਟਕਚਰ ਆਦਿ ਹਰ ਪੱਖੋਂ ਲੋੜੀਂਦੇ ਕਾਰਜ ਆਦਿ ਦੀ ਪੂਰਤੀ ਲਈ ਲਗਾਤਾਰ ਪੰਚਾਇਤਾਂ ਨੂੰ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹਿ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ