ਮੰਤਰੀ ਬਲਜੀਤ ਕੌਰ ਵੱਲੋਂ 9.12 ਕਰੋੜ ਨਾਲ ਤਿਆਰ ਸਤਿਕਾਰ ਘਰ ਬਜ਼ੁਰਗਾਂ ਨੂੰ ਸਮਰਪਿਤ
ਮਾਨਸਾ, 10 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ - ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ ਸਤਿਕਾਰ ਘਰ ਬਣਾਇਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ,
ਮੰਤਰੀ ਬਲਜੀਤ ਕੌਰ 9.12 ਕਰੋੜ ਨਾਲ ਤਿਆਰ ਸਤਿਕਾਰ ਘਰ ਬਜ਼ੁਰਗਾਂ ਨੂੰ ਸਮਰਪਿਤ ਕਰਨ ਉਪਰੰਤ.


ਮਾਨਸਾ, 10 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ - ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ ਸਤਿਕਾਰ ਘਰ ਬਣਾਇਆ ਹੈ।

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਇੱਥੇ ਸੀਨੀਅਰ ਸਿਟੀਜ਼ਨ ਹੋਮ ਸਤਿਕਾਰ ਘਰ ਦੇ ਉਦਘਾਟਨ ਮੌਕੇ ਕੀਤਾ ਗਿਆ। ਓਨ੍ਹਾਂ ਕਿਹਾ ਕਿ 72 ਬੈਡਜ਼ ਵਾਲੇ ਅਤੇ 3.50 ਏਕੜ ਜਗ੍ਹਾ ਵਿਚ ਬਣੇ ਇਸ ਸਤਿਕਾਰ ਘਰ ਵਿੱਚ ਬਜ਼ੁਰਗਾਂ ਲਈ ਡੇਅ ਕੇਅਰ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਹਨ। ਓਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਸਿਹਤ ਕੈਂਪ ਵੀ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਸਤਿਕਾਰ ਘਰ ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਓਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਰਾਜ ਪੱਧਰੀ ਧੀਆਂ ਦੇ ਸਮਾਗਮ ਮੌਕੇ 21 ਨਵਜੰਮੀਆਂ ਧੀਆਂ ਦਾ ਸਨਮਾਨ ਕੀਤਾ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਸਿਰਤੋੜ ਉਪਰਾਲੇ ਕਰ ਰਹੀ ਹੈ। ਸਰਕਾਰ ਵਲੋਂ ਜਿੱਥੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਓਥੇ ਕਰੋੜਾਂ ਦੇ ਵਿਕਾਸ ਕਾਰਜ ਵੀ ਜਾਰੀ ਹਨ।

ਇਸ ਮੌਕੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋੜਵੰਦ ਬਜ਼ੁਰਗਾਂ ਦੀ ਬੁਢਾਪੇ ਵਿਚ ਸੇਵਾ ਸੰਭਾਲ ਦਾ ਵੱਡਾ ਉਪਰਾਲਾ ਕੀਤਾ ਹੈ। ਓਨ੍ਹਾਂ ਕਿਹਾ ਕਿ ਮਾਨਸਾ ਵਿਚ ਜਿਥੇ 40 ਕਰੋੜ ਤੋਂ ਵੱਧ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਜਾਰੀ ਹੈ, ਓਥੇ ਸੜਕਾਂ ਦੇ ਨਿਰਮਾਣ ਕਾਰਜ ਵੀ ਚੱਲ ਰਹੇ ਹਨ ਜੋ ਕਿ ਆਉਣ ਵਾਲੇ 3- 4 ਮਹੀਨਿਆਂ ਵਿਚ ਮੁਕੰਮਲ ਹੋ ਜਾਣਗੇ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਵਿਮੀ ਭੁੱਲਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਵੱਖ ਵੱਖ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਨਵਜੋਤ ਕੌਰ ਆਈ ਏ ਐੱਸ ਨੇ ਜਿਥੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਸੰਭਾਲ ਬੇਹਤਰੀਨ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਓਨ੍ਹਾਂ ਨੂੰ ਘਰ ਵਰਗਾ ਮਾਹੌਲ ਦਿੱਤਾ ਜਾਵੇਗਾ।

ਇਸ ਮੌਕੇ ਮੁੱਖ ਮਹਿਮਾਨ ਡਾਕਟਰ ਬਲਜੀਤ ਕੌਰ ਵਲੋਂ ਅਲਿਮਕੋ ਅਤੇ ਨੇਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਦਿਵਿਆਂਗਜਨ ਨੂੰ ਵ੍ਹੀਲ ਚੇਅਰਾਂ ਅਤੇ ਐਨਕਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਵਿਦਿਅਕ, ਖੇਡਾਂ ਤੇ ਹੋਰ ਖੇਤਰਾਂ ਵਿਚ ਮੋਹਰੀ ਧੀਆਂ ਦਾ ਸਨਮਾਨ ਕੀਤਾ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਪੱਤਰਾਂ ਦੀ ਵੰਡ ਕੀਤੀ ਗਈ। ਇਸ ਤੋਂ ਪਹਿਲਾਂ ਓਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਅਤੇ ਮੈਡੀਕਲ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande