ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਸੋਮਨਾਥ ਟਰੱਸਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਨਵੀਂ ਦਿੱਲੀ, 11 ਜਨਵਰੀ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਰਾਤ ਨੂੰ ਸ਼੍ਰੀ ਸੋਮਨਾਥ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੇ ਸੋਮਨਾਥ ਯਾਤਰਾ ਨੂੰ ਹੋਰ ਯਾਦਗਾਰ ਬਣਾਉਣ ਦੇ ਤਰੀਕਿਆਂ ''ਤੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਐਕਸ ''ਤੇ ਇੱਕ ਪੋਸਟ ਵਿੱਚ,
ਪ੍ਰਧਾਨ ਮੰਤਰੀ ਮੋਦੀ ਸ਼੍ਰੀ ਸੋਮਨਾਥ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ


ਨਵੀਂ ਦਿੱਲੀ, 11 ਜਨਵਰੀ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਰਾਤ ਨੂੰ ਸ਼੍ਰੀ ਸੋਮਨਾਥ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੇ ਸੋਮਨਾਥ ਯਾਤਰਾ ਨੂੰ ਹੋਰ ਯਾਦਗਾਰ ਬਣਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ।

ਮੀਟਿੰਗ ਤੋਂ ਬਾਅਦ ਐਕਸ 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸੋਮਨਾਥ ਵਿੱਚ ਹੋਣਾ ਆਪਣੇ ਆਪ ’ਚ ਸਨਮਾਨ ਦੀ ਗੱਲ ਹੈ - ਇਹ ਸਾਡੀ ਸੱਭਿਅਤਾ ਦੀ ਬਹਾਦਰੀ ਦਾ ਮਾਣਮੱਤਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਸੋਮਨਾਥ ਸਵਾਭਿਮਾਨ ਪਰਵ ਦੌਰਾਨ ਹੋ ਰਹੀ ਹੈ, ਜਦੋਂ ਪੂਰਾ ਦੇਸ਼ 1026 ਵਿੱਚ ਸੋਮਨਾਥ ਮੰਦਰ 'ਤੇ ਹੋਏ ਪਹਿਲੇ ਹਮਲੇ ਦੇ ਇੱਕ ਹਜ਼ਾਰ ਸਾਲ ਪੂਰੇ ਹੋਣ ਦੀ ਯਾਦ ਮਨਾ ਰਿਹਾ ਹੈ। ਉਨ੍ਹਾਂ ਨੇ ਗਰਮਜੋਸ਼ੀ ਨਾਲ ਸਵਾਗਤ ਕਰਨ ਲਈ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਦੂਜੇ ਟਵੀਟ ਵਿੱਚ, ਕਿਹਾ ਕਿ ਉਨ੍ਹਾਂ ਨੇ ਅੱਜ ਸ਼ਾਮ ਸੋਮਨਾਥ ਵਿੱਚ ਸ਼੍ਰੀ ਸੋਮਨਾਥ ਟਰੱਸਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੰਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਸੋਮਨਾਥ ਦੀ ਤੀਰਥਯਾਤਰਾ ਨੂੰ ਹੋਰ ਯਾਦਗਾਰ ਬਣਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande