ਹਰੀਕੇ ਪੱਤਣ ਦੇ ਪਿੰਡ ਅਲੀਪੁਰ ਵਿਖੇ ਅਗੰਠੀ ਤੋਂ ਗੈਸ ਚੜ੍ਹਨ ਕਾਰਨ ਪਤੀ-ਪਤਨੀ ਤੇ ਬੱਚੇ ਦੀ ਮੌਤ
ਹਰੀਕੇ ਪੱਤਣ, 11 ਜਨਵਰੀ (ਹਿੰ. ਸ.)। ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਅਲੀਪੁਰ ਵਿਖੇ ਅਗੰਠੀ ਤੋਂ ਗੈਸ ਚੜ੍ਹ ਜਾਣ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਮਹੀਨਿਆਂ ਦੇ ਬੱਚੇ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਵਿਖੇ ਇਕ ਪਰਿਵਾਰ ਭਾਰੀ ਠੰਢ ਤੋ
.


ਹਰੀਕੇ ਪੱਤਣ, 11 ਜਨਵਰੀ (ਹਿੰ. ਸ.)। ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਅਲੀਪੁਰ ਵਿਖੇ ਅਗੰਠੀ ਤੋਂ ਗੈਸ ਚੜ੍ਹ ਜਾਣ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਮਹੀਨਿਆਂ ਦੇ ਬੱਚੇ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਵਿਖੇ ਇਕ ਪਰਿਵਾਰ ਭਾਰੀ ਠੰਢ ਤੋਂ ਬਚਣ ਲਈ ਰਾਤ ਵੇਲੇ ਕੋਲਿਆਂ ਦੀ ਅੰਗੰਠੀ ਬਾਲ ਕੇ ਸੋ ਗਿਆ ਤੇ ਰਾਤ ਸਮੇਂ ਕੋਲਿਆਂ ਤੋਂ ਬਣੀ ਗੈਸ ਚੜ ਜਾਣ ਕਾਰਨ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਜਦਕਿ ਇਕ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕਾ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਗੁਰਸਾਹਿਬ ਸਿੰਘ (21 ਸਾਲ ), ਉਸ ਦੀ ਪਤਨੀ ਜਸ਼ਨਦੀਪ ਕੌਰ (20 ਸਾਲ) ਅਤੇ 2 ਮਹੀਨੇ ਦੇ ਬੱਚੇ ਗੁਰਬਾਜ਼ ਸਿੰਘ ਵਜੋਂ ਹੋਈ, ਜਦਕਿ ਅਰਸ਼ਦੀਪ ਸਿੰਘ ਦੇ ਸਾਲੇ ਕ੍ਰਿਸ਼ਨਦੀਪ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande