
ਚੰਡੀਗੜ੍ਹ, 11 ਜਨਵਰੀ (ਹਿੰ. ਸ.)। ਇਸ ਸਾਲ ਲੋਹੜੀ ’ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 15 ਜਾਂ 16 ਜਨਵਰੀ ਤੋਂ ਬਾਅਦ ਹੀ ਸੂਬੇ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 13 ਅਤੇ 14 ਜਨਵਰੀ ਨੂੰ ਧੁੰਦ ਜ਼ਿਆਦਾ ਰਹੇਗੀ। ਸ਼ਨੀਵਾਰ ਨੂੰ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ, 5 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੀ ਅਤੇ 6 ਜ਼ਿਲ੍ਹਿਆਂ ’ਚ ਠੰਢਾ ਦਿਨ ਰਿਹਾ।
ਪੰਜਾਬ ’ਚ ਸ਼ਨੀਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 20.7 ਡਿਗਰੀ ਸੈਲਸੀਅਸ ਸੀ। ਮੌਸਮ ਵਿਭਾਗ ਅਨੁਸਾਰ ਉਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਪੰਜਾਬ ਖੇਤਰ ’ਚ ਇਸ ਸਮੇਂ ਹਵਾ ਵਿੱਚ ਇੱਕ ਸਿਸਟਮ ਮੌਜੂਦ ਹੈ। ਇਹ ਲਗਭਗ 3 ਤੋਂ 4.5 ਕਿਲੋਮੀਟਰ ਦੀ ਉਚਾਈ ‘ਤੇ ਹੈ, ਜਿਸ ਕਾਰਨ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਔਸਤ ਵੱਧ ਤੋਂ ਵੱਧ ਤਾਪਮਾਨ ਸ਼ਨੀਵਾਰ ਦੇ ਮੁਕਾਬਲੇ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ