ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜਿਲਕਾ ਵਿਖੇ 13 ਜਨਵਰੀ ਤੋਂ 14 ਜਨਵਰੀ ਤੱਕ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਫਾਜ਼ਿਲਕਾ 12 ਜਨਵਰੀ (ਹਿੰ. ਸ.)। ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਫਾਜਿਲਕਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ ਦੇ ਸਹਿਯੋਗ ਨਾਲ 10ਵੀ ਆਰਮਡ ਫੋਰਸਿਸ ਵੈਟਰਨਸ ਦਿਵਸ ਤੇ ਜਿਲ੍ਹੇ ਦੇ ਸਾਬਕਾ
ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜਿਲਕਾ ਵਿਖੇ 13 ਜਨਵਰੀ ਤੋਂ 14 ਜਨਵਰੀ ਤੱਕ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ


ਫਾਜ਼ਿਲਕਾ 12 ਜਨਵਰੀ (ਹਿੰ. ਸ.)। ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਫਾਜਿਲਕਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ ਦੇ ਸਹਿਯੋਗ ਨਾਲ 10ਵੀ ਆਰਮਡ ਫੋਰਸਿਸ ਵੈਟਰਨਸ ਦਿਵਸ ਤੇ ਜਿਲ੍ਹੇ ਦੇ ਸਾਬਕਾ ਸੈਨਿਕ ਅਤੇ ਆਸ਼ਰਿਤ ਜੋ ਕਿ ਸਪਾਰਸ਼ (SPARSH) ਰਾਹੀਂ ਪੈਨਸ਼ਨ ਲੈ ਰਹੇ ਹਨ, ਉਹਨਾ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜਿਲਕਾ ਵਿਖੇ ਮਿਤੀ 13 ਜਨਵਰੀ 2026 ਤੋਂ 14 ਜਨਵਰੀ 2026 ਨੂੰ ਲਗਾਇਆ ਜਾ ਰਿਹਾ ਹੈ।

ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਾਜਿਲਕਾ ਵੱਲੋ ਅਪੀਲ ਕੀਤੀ ਜਾਂਦੀ ਹੈ ਕਿ ਸਮੂਹ ਸਾਬਕਾ ਸੈਨਿਕ/ਆਸ਼ਰਿਤ ਜਿਨ੍ਹਾਂ ਸਪਾਰਸ਼ (SPARSH) ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣੇ ਹਨ ਜਾਂ ਜਿਨ੍ਹਾਂ ਨੂੰ ਕੋਈ ਹੋਰ ਸਮੱਸਿਆ ਹੈ, ਤਾਂ ਉਹ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande