ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਧੂਰੀ, 12 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਮਾਰਕੀਟ ਕ
ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਧੂਰੀ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ।


ਧੂਰੀ, 12 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਓ.ਐੱਸ.ਡੀ.ਸੁਖਵੀਰ ਸਿੰਘ ਨੇ ਵਾਰਡ ਨੰਬਰ 8 ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਵਾਲਮੀਕਿ ਧਰਮਸ਼ਾਲਾ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਕੰਮ ਦੀ ਪ੍ਰਗਤੀ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬ੍ਰਾਹਮਣ ਸਭਾ, ਵਾਰਡ ਨੰਬਰ 21 ਅਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ 10-10 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਸੁਖਵੀਰ ਸਿੰਘ ਨੇ ਵਾਰਡ ਨੰਬਰ 1 ਦੀ ਬਸੰਤ ਕਲੋਨੀ ਤੇ ਗੋਬਿੰਦ ਨਗਰ ਵਿੱਚ ਸੀਵਰੇਜ ਦੀ ਸਮੱਸਿਆ ਦਾ ਮੌਕੇ ’ਤੇ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਰਡ ਨੰਬਰ 1 ਵਿੱਚ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਮੁੜ ਇਸ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਸਫ਼ਾਈ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਉਪਰੰਤ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ ਅਤੇ ਕੰਮ ਦੀ ਗੁਣਵੱਤਾ ’ਤੇ ਖਾਸ ਧਿਆਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਤਰਜੀਹੀ ਅਧਾਰ ’ਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਧੂਰੀ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਕੰਮ ਮੁਕੰਮਲ ਹੋਣਗੇ ਤੇ ਧੂਰੀ ਸ਼ਹਿਰ ਇੱਕ ਨਮੂਨੇ ਦੇ ਸ਼ਹਿਰ ਵਜੋਂ ਉਭਰੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande