ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੀਤੀ ਖਾਸ ਅਪੀਲ
ਤਰਨਤਾਰਨ, 12 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਹੜੀ ਦੇ ਤਿਉਹਾਰ ਮੌਕੇ ਕੇਵਲ ਸੂਤੀ ਧਾਗੇ ਦੀ ਰਿਵਾਇਤੀ ਡੋਰ ਨਾਲ ਹੀ ਪਤੰਗਬਾਜ਼ੀ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਇਸ ਗੱਲ ਦਾ
ਡਿਪਟੀ ਕਮਿਸ਼ਨਰ ਰਾਹੁਲ।


ਤਰਨਤਾਰਨ, 12 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਹੜੀ ਦੇ ਤਿਉਹਾਰ ਮੌਕੇ ਕੇਵਲ ਸੂਤੀ ਧਾਗੇ ਦੀ ਰਿਵਾਇਤੀ ਡੋਰ ਨਾਲ ਹੀ ਪਤੰਗਬਾਜ਼ੀ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਇਸ ਗੱਲ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਚਾਈਨਾ ਡੋਰ ਨਾਲ ਪਤੰਗਾਂ ਬਿਲਕੁੱਲ ਨਾ ਉੱਡਾਉਣ।

ਡਿਪਟੀ ਕਮਿਸ਼ਨਰ ਰਾਹੁਲ ਨੇ ਕਿਹਾ ਕਿ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮਾਝਾ ਖੇਤਰ ਵਿੱਚ ਪਤੰਗਬਾਜ਼ੀ ਵੀ ਇਸ ਜਸ਼ਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਦੇਖਿਆ ਗਿਆ ਹੈ ਕਿ ਲੋਕ ਪਤੰਗਾਂ ਉਡਾਉਣ ਲਈ ਪਲਾਸਟਿਕ (ਸਿੰਥੈਟਿਕ) ਦੀ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨੂੰ ਆਮ ਤੌਰ 'ਤੇ ਚਾਈਨਾ ਡੋਰ ਕਿਹਾ ਜਾਂਦਾ ਹੈ। ਇਹ ਡੋਰ ਨਾ ਸਿਰਫ ਪੰਛੀਆਂ ਲਈ ਬਲਕਿ ਸਾਡੇ ਲਈ ਵੀ ਬਹੁਤ ਖਤਰਨਾਕ ਹੈ ਕਿਉਂਕਿ ਇਸ ਨਾਲ ਕਈ ਗੰਭੀਰ ਹਾਦਸੇ ਵਾਪਰਦੇ ਹਨ। ਕਈ ਵਾਰ ਤਾਂ ਇਹ ਡੋਰ ਗਲੇ ਵਿੱਚ ਫਸਣ ਕਾਰਨ ਮਨੁੱਖਾਂ ਦੀ ਮੌਤ ਦਾ ਕਾਰਨ ਵੀ ਬਣ ਜਾਂਦੀ ਹੈ। ਪਲਾਸਟਿਕ ਦੀ ਇਹ ਡੋਰ ਗੈਰ-ਜੈਵਿਕ ਹੈ ਅਤੇ ਨਾ ਗਲਣ ਕਰਕੇ ਸਾਲਾਂ ਤੱਕ ਦਰੱਖਤਾਂ/ਤਾਰਾਂ 'ਤੇ ਲਟਕੀ ਰਹਿੰਦੀ ਹੈ, ਜਿਸ ਕਾਰਨ ਬਹੁਤ ਸਾਰੇ ਪੰਛੀ ਇਸ ਵਿੱਚ ਫਸ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਇਸ ਬੁਰਾਈ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ ਪਰ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਬੰਦ ਕਰਨ ਲਈ ਸਾਨੂੰ ਤੁਹਾਡੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਸਿਵਲ ਤੇ ਪੁਲਿਸ ਅਧਿਕਾਰੀ ਇਹ ਯਕੀਨੀ ਬਣਾਉਣ ਲਈ ਬਹੁਤ ਮਿਹਨਤ ਕਰ ਰਹੇ ਹਨ ਕਿ ਇਹ ਡੋਰ ਬਾਜ਼ਾਰਾਂ ਵਿੱਚ ਨਾ ਵਿਕ ਸਕੇ। ਜੇਕਰ ਕੋਈ ਇਸ ਨੂੰ ਵੇਚਦਾ ਪਾਇਆ ਜਾਂਦਾ ਹੈ ਤਾਂ ਨਾ ਸਿਰਫ ਪੂਰਾ ਸਟਾਕ ਜ਼ਬਤ ਕੀਤਾ ਜਾ ਰਿਹਾ ਹੈ ਬਲਕਿ ਉਸ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਓ ਲੋਹੜੀ ਦੇ ਇਸ ਤਿਓਹਾਰ ਮੌਕੇ ਮਨੁੱਖੀ/ਪੰਛੀ ਜੀਵਨ ਦੀ ਖਾਤਰ ਆਪਣੇ ਜ਼ਿਲ੍ਹੇ ਨੂੰ ਪਲਾਸਟਿਕ ਦੀ ਡੋਰ ਤੋਂ ਮੁਕਤ ਕਰਨ ਦਾ ਪ੍ਰਣ ਕਰੀਏ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande