
ਫਾਜ਼ਿਲਕਾ 12 ਜਨਵਰੀ (ਹਿੰ. ਸ.)। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜ਼ਿਲਕਾ ਰਣਦੀਪ ਕੁਮਾਰ ਹਾਂਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਸਕੀਮ ਅਧੀਨ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਦੋ ਹਫਤੇ ਡੇਅਰੀ ਸਿਖਲਾਈ ਪ੍ਰੋਗਰਾਮ ਮਿਤੀ 19 ਜਨਵਰੀ 2026 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਅਬੁਲ ਖੁਰਾਣਾ ਵਿਖੇ ਚਲਾਇਆ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੀ ਯੋਗਤਾ ਪੰਜਵੀ ਪਾਸ ਰੱਖੀ ਗਈ ਹੈ, ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਦਾ ਵਸਨੀਕ ਹੋਵੇ । ਇਸ ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਦ-ਖੁਰਾਕ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ । ਇਸ ਟ੍ਰੇਨਿੰਗ ਦੀ ਫੀਸ ਜਨਰਲ ਵਰਗ ਲਈ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਰੱਖੀ ਗਈ ਹੈ ।
ਚਾਹਵਾਨ ਸਿਖਿਆਰਥੀ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜ਼ਿਲਕਾ (ਐਸ. ਐਸ. ਪੀ. ਦਫਤਰ, ਚੌਥੀ ਮੰਜਲ, ਕਮਰਾ ਨੰ. 508-509 ਫਾਜ਼ਿਲਕਾ) ਵਿਖੇ ਫਾਰਮ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 01638-262140 ਤੇ ਮੋਬਾਈਲ ਨੰ. 8427489697 ਤੇ ਸੰਪਰਕ ਕਰ ਸਕਦੇ ਹਨ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ