
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਿੰ. ਸ.)। ਮੇਲਾ ਮਾਘੀ ਦੇ ਪਵਿੱਤਰ ਮੌਕੇ 'ਤੇ ਹਜ਼ਾਰਾਂ ਦੀ ਗਿਣਤੀ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ, ਗੁੰਮਸ਼ੁਦਾ ਵਿਅਕਤੀਆਂ ਦੀ ਤਲਾਸ਼ ਜਾਂ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਮਦਦ ਲਈ ਸ਼ਰਧਾਲੂ ਹੇਠ ਲਿਖੇ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ: ਸਿਵਲ ਕੰਟਰੋਲ ਰੂਮ ਨੰ: 01633-260341
ਪੁਲਿਸ ਕੰਟਰੋਲ ਰੂਮ ਨੰ: 80543-70100, 80549-42100
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ