
ਫਾਜਿਲ਼ਕਾ, 12 ਜਨਵਰੀ (ਹਿੰ. ਸ.)। ਕੰਬੋਜ਼ ਅਕੈਡਮੀ ਅਬੋਹਰ ਵੱਲੋਂ ਮੈਡੀਕਲ ਅਤੇ ਟੈਕਨੀਕਲ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਦੇ ਉਦੇਸ਼ ਨਾਲ ਸਕੂਲੀ ਪੱਧਰ ‘ਤੇ ਗਾਈਡੈਂਸ ਅਤੇ ਕਾਊਂਸਲਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੀਂ ਪਹਿਲ ਦਾ ਮੁੱਖ ਮਕਸਦ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮੈਡੀਕਲ, ਪੈਰਾਮੈਡੀਕਲ ਅਤੇ ਟੈਕਨੀਕਲ ਕੋਰਸਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ NEET, ਪੈਰਾਮੈਡੀਕਲ ਕੋਰਸਾਂ, ਡਿਪਲੋਮਾ ਅਤੇ ਹੋਰ ਟੈਕਨੀਕਲ ਕੋਰਸਾਂ ਸੰਬੰਧੀ ਜਾਣਕਾਰੀ ਦੇ ਨਾਲ-ਨਾਲ ਕਰੀਅਰ ਚੋਣ, ਦਾਖਲਾ ਪ੍ਰਕਿਰਿਆ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਜਾ ਰਿਹਾ ਹੈ। ਅਕੈਡਮੀ ਦੇ ਮਾਹਿਰ ਕਾਊਂਸਲਰਾਂ ਵੱਲੋਂ ਵਿਦਿਆਰਥੀਆਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਉਨ੍ਹਾਂ ਨੂੰ ਸਹੀ ਕਰੀਅਰ ਦੀ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ।
ਕੰਬੋਜ਼ ਅਕੈਡਮੀ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਗਾਈਡੈਂਸ ਕੈਂਪ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਮੁਹਿੰਮ ਹੋਰ ਸਕੂਲਾਂ ਤੱਕ ਵੀ ਫੈਲਾਈ ਜਾਵੇਗੀ।ਅਕੈਡਮੀ ਦੇ ਕਾਊਂਸਲਰਾਂ ਵੱਲੋਂ ਵਿਦਿਆਰਥੀਆਂ ਨਾਲ ਰੂਬਰੂ ਗੱਲਬਾਤ ਕਰਕੇ ਉਨ੍ਹਾਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਕਰੀਅਰ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ ਗਿਆ। ਕਈ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ, ਜਿਸ ਨਾਲ ਉਨ੍ਹਾਂ ਨੂੰ ਆਪਣੇ ਭਵਿੱਖ ਸੰਬੰਧੀ ਸਪਸ਼ਟਤਾ ਮਿਲੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ