ਗੁਰਮੀਤ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਮਾਘੀ ਮੇਲੇ ਦੇ ਮੌਕੇ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਿੰ. ਸ.)। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਮਾਘੀ ਮੇਲੇ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ। ਖੇਤੀਬਾੜੀ ਮੰਤਰੀ ਨੇ ਕਿ
ਗੁਰਮੀਤ ਖੁੱਡੀਆਂ


ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਿੰ. ਸ.)। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਮਾਘੀ ਮੇਲੇ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਘੀ ਮੇਲਾ ਸਿਰਫ਼ ਇੱਕ ਧਾਰਮਿਕ ਮੇਲਾ ਹੀ ਨਹੀਂ, ਸਗੋਂ ਸਿੱਖ ਇਤਿਹਾਸ, ਸ਼ਹੀਦੀ ਪਰੰਪਰਾ ਅਤੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਕੱਠੇ ਹੋ ਕੇ ਸ਼ਰਧਾਲੂ ਆਪਣੇ ਇਤਿਹਾਸ ਤੋਂ ਪ੍ਰੇਰਣਾ ਲੈਂਦੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਘੀ ਮੇਲੇ ਦੇ ਸੁਚੱਜੇ ਆਯੋਜਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਮੇਲੇ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਿਆ ਜਾਵੇ। ਖੁੱਡੀਆਂ ਨੇ ਕਿਹਾ ਕਿ ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਪੇਂਡੂ ਆਰਥਿਕਤਾ ਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਮਜਬੂਤ ਕਰਨ ਲਈ ਵਿਸ਼ਾਲ ਰਵਾਇਤੀ ਘੋੜਾ ਮੰਡੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਇੱਕਤਰਤਾ, ਭਾਈਚਾਰੇ ਅਤੇ ਸ਼ਹੀਦੀ ਜਜ਼ਬੇ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande