
ਮੋਹਾਲੀ, 12 ਜਨਵਰੀ (ਹਿੰ. ਸ.)। ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ , ਫ਼ੇਜ਼ 2 ਵੱਲੋਂ 'ਮਾਈ ਭਾਰਤ', ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ 'ਤੇ 'ਰਾਸ਼ਟਰੀ ਯੁਵਾ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਵੱਲੋਂ ਨੌਜਵਾਨਾਂ ਦੀ ਸ਼ਕਤੀ ਅਤੇ ਰਾਸ਼ਟਰੀ ਮਾਣ ਨੂੰ ਦਰਸਾਉਂਦੀ 'ਰਨ ਫਾਰ ਸਵਦੇਸ਼ੀ' ਦੌੜ ਕਰਵਾਈ ਗਈ।
ਇਸ ਦੌਰਾਨ ਪ੍ਰੋਗਰਾਮ ਨੂੰ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਜਿਦ ਵਿਚ ਐਨ ਐੱਸ ਐੱਸ ਅਤੇ ਐਨ ਸੀ ਸੀ ਵਲੰਟੀਅਰਾਂ ਨੇ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਇਸ ਦੌੜ ਵਿੱਚ ਹਿੱਸਾ ਲਿਆ। ਜ਼ਿਲ੍ਹਾ ਯੂਥ ਅਫ਼ਸਰ ਮਿਸ ਈਸ਼ਾ ਗੁਪਤਾ ਨੇ ਵਿਦਿਆਰਥੀਆਂ ਨਾਲ ਇੱਕ ਪ੍ਰਭਾਵਸ਼ਾਲੀ ਸੈਸ਼ਨ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਸਪੱਸ਼ਟ ਟੀਚੇ ਅਤੇ ਜ਼ਿੰਮੇਵਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਸਵਦੇਸ਼ੀ ਵਸਤੂਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਦ ਕਿ ਸਾਰੇ ਨੌਜਵਾਨਾਂ ਨੇ ਦੇਸ਼ ਦੀ ਤਰੱਕੀ ਅਤੇ ਸਵਦੇਸ਼ੀ ਅਪਣਾਉਣ ਦਾ ਅਹਿਦ ਲਿਆ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਦੇਸ਼ ਦੇ ਭਵਿੱਖ ਨੂੰ ਘੜਨ ਦੀ ਤਾਕਤ ਹੁੰਦੀ ਹੈ। ਅਨੁਸ਼ਾਸਨ, ਸਮਰਪਣ ਅਤੇ ਰਾਸ਼ਟਰੀ ਮਾਣ ਵੱਲ ਵਧਿਆ ਹਰ ਕਦਮ ਨਾ ਸਿਰਫ਼ ਚਰਿੱਤਰ ਨਿਰਮਾਣ ਕਰਦਾ ਹੈ, ਸਗੋਂ ਸਮੁੱਚੀ ਤਰੱਕੀ ਲਈ ਪ੍ਰੇਰਨਾ ਸਰੋਤ ਬਣਦਾ ਹੈ। ਇਹ ਸਮਾਗਮ ਸਵਾਮੀ ਵਿਵੇਕਾਨੰਦ ਜੀ ਦੇ ਆਦਰਸ਼ਾਂ ਨੂੰ ਸਮਰਪਿਤ ਰਿਹਾ ਅਤੇ ਸੰਸਥਾ ਨੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ