ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ਵਧਾਈ
ਪਟਿਆਲਾ, 12 ਜਨਵਰੀ (ਹਿੰ. ਸ.)। ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜਨਵਰੀ 2026 ਤੋਂ ਵਧਾ ਕੇ 20 ਜਨਵਰੀ 2026 ਕੀਤੀ ਗਈ ਹੈ। ਇਹ ਸਿਖਲਾਈ ਜਨਵਰੀ ਮਹੀਨੇ
ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ਵਧਾਈ


ਪਟਿਆਲਾ, 12 ਜਨਵਰੀ (ਹਿੰ. ਸ.)। ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜਨਵਰੀ 2026 ਤੋਂ ਵਧਾ ਕੇ 20 ਜਨਵਰੀ 2026 ਕੀਤੀ ਗਈ ਹੈ। ਇਹ ਸਿਖਲਾਈ ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ।

ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500/- ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande