ਧੀਆਂ ਨੇ ਹਰ ਖੇਤਰ 'ਚ ਆਪਣੀ ਕਾਬਲੀਅਤ ਅਤੇ ਸਮਰੱਥਾ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ: ਓ.ਐਸ.ਡੀ.
ਧੂਰੀ, 12 ਜਨਵਰੀ (ਹਿੰ. ਸ.)। ਧੂਰੀ ਵਿਖੇ ਪਰਿਵਰਤਨ ਸੰਸਥਾਂ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਸੁਖਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਜ ਨੂੰ ਧੀਆਂ ਪ੍ਰਤੀ ਸਕਾਰਾਤਮਕ ਸੋਚ ਅਪਣਾਉਣ ਦਾ ਸੱਦਾ ਦਿੱਤਾ। ਓ.ਐਸ.ਡ
ਧੂਰੀ ਵਿਖੇ ਪਰਿਵਰਤਨ ਸੰਸਥਾਂ ਵੱਲੋਂ ਮਨਾਈ ਧੀਆਂ ਦੀ ਲੋਹੜੀ ਦਾ ਦ੍ਰਿਸ਼।


ਧੂਰੀ, 12 ਜਨਵਰੀ (ਹਿੰ. ਸ.)। ਧੂਰੀ ਵਿਖੇ ਪਰਿਵਰਤਨ ਸੰਸਥਾਂ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਸੁਖਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਜ ਨੂੰ ਧੀਆਂ ਪ੍ਰਤੀ ਸਕਾਰਾਤਮਕ ਸੋਚ ਅਪਣਾਉਣ ਦਾ ਸੱਦਾ ਦਿੱਤਾ। ਓ.ਐਸ.ਡੀ ਸੁਖਬੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਸਮਰੱਥਾ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ, ਸਿਹਤ, ਸੁਰੱਖਿਆ ਅਤੇ ਸਵੈਰੋਜ਼ਗਾਰ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾ ਰਹੀ ਹੈ, ਤਾਂ ਜੋ ਹਰ ਧੀ ਨੂੰ ਬਰਾਬਰ ਦੇ ਮੌਕੇ ਮਿਲ ਸਕਣ।

ਇਸ ਮੌਕੇ ਪੰਜਾਬ ਦੀਆਂ 12 ਲੜਕੀਆਂ ਨੂੰ 'ਧੀ ਪੰਜਾਬ ਦੀ' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਸਿੱਖਿਆ, ਖੇਡਾ, ਸੱਭਿਆਚਾਰ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਆਪਣਾ ਤੇ ਸੂਬੇ ਦਾ ਨਾਮ ਦੇਸ਼ ਵਿਦੇਸ਼ ਵਿੱਚ ਰੌਸ਼ਨ ਕੀਤਾ ਹੈ। ਸਮਾਗਮ ਦੌਰਾਨ ਨਵਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ। ਓਐਸਡੀ ਸੁਖਬੀਰ ਸਿੰਘ ਨੇ ਕਿਹਾ ਕਿ ਧੀਆਂ ਦਾ ਜਨਮ ਖੁਸ਼ੀ ਅਤੇ ਮਾਣ ਦਾ ਵਿਸ਼ਾ ਹੋਣਾ ਚਾਹੀਦਾ ਹੈ ਅਤੇ ਅਜਿਹੇ ਸਮਾਗਮ ਸਮਾਜਿਕ ਸੋਚ ਵਿੱਚ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਮਾਗਮ ਮਾਲਵਾ ਫਰੈਂਡਜ ਵੈਲਫੇਅਰ ਸੋਸਾਇਟੀ ਧੂਰੀ ਵੱਲੋਂ ਧੂਰੀ ਪਿੰਡ ਦੇ ਸਟੇਡੀਅਮ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ, ਸਮਾਜਸੇਵੀਆਂ ਅਤੇ ਪਰਿਵਾਰਾਂ ਨੇ ਸ਼ਿਰਕਤ ਕੀਤੀ। ਸੱਭਿਆਚਾਰਕ ਸਮਾਗਮ ਦੌਰਾਨ ਮੁਸਕਾਨ ਭੈਣਾਂ ਵੱਲੋਂ ਸੂਫੀ ਗਾਇਨ ਪੇਸ਼ ਕੀਤਾ ਗਿਆ ਤੇ ਭਾਈ ਮਰਦਾਨਾ ਜੀ ਸੰਗੀਤ ਅਕੈਡਮੀ ਧੂਰੀ ਵੱਲੋਂ ਸ਼ਬਦ ਗਾਇਨ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande