ਸਾਬਕਾ ਸੈਨਿਕਾਂ ਤੇ ਆਸ਼ਰਿਤਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ 14 ਤੇ 15 ਨੂੰ
ਜਲੰਧਰ , 12 ਜਨਵਰੀ (ਹਿੰ. ਸ.)| ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ 10ਵੇਂ ਆਰਮਡ ਫੋਰਸਿਸ ਵੈਟਰਨ ਦਿਵਸ ਦੇ ਮੌਕੇ ’ਤੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਜੋ ਕਿ
ਸਾਬਕਾ ਸੈਨਿਕਾਂ ਤੇ ਆਸ਼ਰਿਤਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ 14 ਤੇ 15 ਨੂੰ


ਜਲੰਧਰ , 12 ਜਨਵਰੀ (ਹਿੰ. ਸ.)| ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ 10ਵੇਂ ਆਰਮਡ ਫੋਰਸਿਸ ਵੈਟਰਨ ਦਿਵਸ ਦੇ ਮੌਕੇ ’ਤੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਜੋ ਕਿ ਸਪਰਸ਼ (SPARSH) ਰਾਹੀਂ ਪੈਨਸ਼ਨ ਲੈ ਰਹੇ ਹਨ, ਦੀ ਸਹੂਲਤ ਲਈ 14 ਤੇ 15 ਜਨਵਰੀ 2026 ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਸਪਰਸ਼ ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣੇ ਹਨ ਜਾਂ ਕੋਈ ਹੋਰ ਸਮੱਸਿਆ ਆ ਰਹੀ ਹੈ, ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪਹੁੰਚ ਕਰ ਸਕਦੇ ਹਨ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande