ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਤਰਨਤਾਰਨ, 12 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੇ ਗਏ ਦੂਜੇ ਪੜਾਅ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵ
ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਦ੍ਰਿਸ਼।


ਤਰਨਤਾਰਨ, 12 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੇ ਗਏ ਦੂਜੇ ਪੜਾਅ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਦੀ ਅਗਵਾਈ ਹੇਠ ਤਰਨ ਤਾਰਨ ਸ਼ਹਿਰ ਦੇ ਵਾਰਡ ਨੰਬਰ 3, 13, 21 ਅਤੇ ਪਿੰਡ ਖਾਰਾ ਤੇ ਢੰਡ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਮੈਂਬਰਾਂ ਤੋਂ ਇਲਾਵਾ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ।

ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਕਿਹਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਰੋਜ਼ਾਨਾਂ ਹਰ ਵਿਧਾਨ ਸਭਾ ਹਲਕੇ ਦੇ ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਦੀਆਂ ਇਕੱਤਰਤਾਵਾਂ ਅਤੇ ਪੈਦਲ ਯਾਤਰਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।

------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande