
ਫਾਜ਼ਿਲਕਾ, 13 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਲੋਹੜੀ ਦਾ ਤਿਓਹਾਰ ਮਨਾਇਆ। ਇਸ ਮੌਕੇ ਉਨ੍ਹਾਂ ਸਮੂਹ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਸਭ ਦੇ ਉਜੱਵਲ ਭਵਿੱਖ ਦੀ ਅਰਦਾਸ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੂਤ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਤਿਓਹਾਰ ਆਪਸੀ ਭਾਈਚਾਰਾ ਮਜਬੂਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਟਾਫ ਵਿਚ ਨਵਾਂ ਉਤਸਾਹ ਭਰਦੇ ਹਨ। ਉਨ੍ਹਾਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਉਹ ਸਮਾਜਿਕ ਬਰਾਬਰਤਾ ਪ੍ਰਤੀ ਜਾਗਰੂਕਤਾ ਲਈ ਹਮੇਸ਼ਾ ਕੰਮ ਕਰਦੇ ਰਹਿਣ ਤੇ ਦਫਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਭ ਸੁਖਾਵੇਂ ਮਾਹੌਲ ਵਿਚ ਮੁਹੱਈਆ ਕਰਵਾਉਣ। ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਭ ਦੇ ਜੀਵਨ ਵਿਚ ਖੁ਼ਸੀਆਂ ਲੈ ਕੇ ਆਵੇ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੀ ਵਿਰਾਸਤ ਨਾਲ ਜੋੜਦਾ ਹੈ । ਇਸ ਦੌਰਾਨ ਸਮੂਹ ਵਿਭਾਗਾਂ/ਸ਼ਾਖਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਸਮੇਤ ਉਚ ਅਧਿਕਾਰੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ