ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ’ਚ ਲੋਹੜੀ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ
ਐਸ.ਏ.ਐਸ. ਨਗਰ, 13 ਜਨਵਰੀ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ, ਖੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਕੇ ਲੋਹੜੀ ਬਾਲੀ ਗਈ ਅਤੇ ਤਿੱਲ,
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ’ਚ ਲੋਹੜੀ ਦਾ ਤਿਉਹਾਰ ਮਨਾਏ ਜਾਣ ਦਾ ਦ੍ਰਿਸ਼।


ਐਸ.ਏ.ਐਸ. ਨਗਰ, 13 ਜਨਵਰੀ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ, ਖੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਕੇ ਲੋਹੜੀ ਬਾਲੀ ਗਈ ਅਤੇ ਤਿੱਲ, ਰੇਵੜੀਆਂ, ਮੂੰਗਫਲੀਆਂ ਪਾ ਕੇ ਮੰਡੀ ਬੋਰਡ ਦੀ ਚੜ੍ਹਦੀਕਲਾ ਅਤੇ ਸਾਰਿਆਂ ਦੀ ਸੁਖ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ।

ਇਸ ਦੌਰਾਨ ਬਰਸਟ ਨੇ ਸਾਰਿਆਂ ਨੂੰ ਲੋਹੜੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਹੜੀ ਪੰਜਾਬੀ ਸਭਿਆਚਾਰ ਦਾ ਮਹੱਤਵਪੂਰਨ ਤਿਉਹਾਰ ਹੈ, ਜੋ ਭਾਈਚਾਰੇ, ਏਕਤਾ ਅਤੇ ਆਪਸੀ ਸਾਂਝ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਹੀ ਸਾਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਦੇ ਹਨ ਅਤੇ ਸਮਾਜ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦਫ਼ਤਰ ਦੇ ਮਾਹੌਲ ਨੂੰ ਸੁਖਦ ਬਣਾਉਂਦੇ ਹਨ ਅਤੇ ਅਧਿਕਾਰੀ ਅਤੇ ਕਰਮਚਾਰੀਆਂ ਵਿੱਚ ਆਪਸੀ ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਲੋਹੜੀ ਦੇ ਰਵਾਇਤੀ ਗੀਤ ਗਾਏ ਗਏ, ਜਿਸ ਨਾਲ ਪੂਰਾ ਮਾਹੌਲ ਖੁਸ਼ਨੁਮਾ ਬਣ ਗਿਆ। ਇਸ ਮੌਕੇ ਰੇਵੜੀਆਂ, ਮੂੰਗਫਲੀ ਅਤੇ ਗੱਜਕ ਵੀ ਵੰਡੀਆਂ ਗਈਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande