
ਫਾਜ਼ਿਲਕਾ 13 ਜਨਵਰੀ (ਹਿੰ. ਸ.)। ਲੋਹੜੀ ਦੇ ਪਾਵਨ ਤਿਉਹਾਰ ਮੌਕੇ ਹਲਕਾ ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਸਿਵਲ ਹਸਪਤਾਲ ਹਸਪਤਾਲ ਫਾਜ਼ਿਲਕਾ ਵਿਖੇ ਨਵਜਨਮੀਆਂ ਬੱਚੀਆਂ ਨਾਲ ਧੀਆਂ ਦੀ ਲੋਹੜੀ ਮਨਾਈ। ਇਸ ਮੌਕੇ ਉਨ੍ਹਾਂ ਵੱਲੋਂ ਨਵ ਜਨਮੀਆਂ ਬੱਚੀਆਂ ਨੂੰ ਕੰਬਲ ਅਤੇ ਕਿੱਟ ਵੀ ਭੇਂਟ ਕੀਤੇ ਗਏ।ਇਸ ਦੌਰਾਨ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਸਭ ਨੂੰ ਇਸ ਤਿਉਹਾਰ ਨੂੰ ਰਲ ਮਿਲ ਮਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖੁਸ਼ੀਆਂ ਭਰੇ ਰਹੇ ਤੇ ਸਭ ਇਸ ਤਿਉਹਾਰ ਨੂੰ ਨੱਚ ਟਪ ਕੇ ਮਨਾਉਣ ਤੇ ਆਲੇ-ਦੁਆਲੇ ਖੁਸ਼ੀਆਂ ਵੰਡਣ।
ਉਨ੍ਹਾਂ ਨੇ ਦੱਸਿਆ ਕਿ ਅੱਜ ਧੀਆਂ ਸਮਾਜ ਵਿੱਚ ਅੱਗੇ ਵੱਧ ਕੇ ਵੱਡੇ ਮੁਕਾਮ ਹਾਸਲ ਕਰ ਰਹੀਆਂ ਹਨ। ਧੀਆਂ ਦੀ ਲੋਹੜੀ ਮਨਾਉਣ ਨਾਲ ਸਮਾਜ ਵਿੱਚ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਪੁਰਸ਼ਾ ਤੋ ਘੱਟ ਨਹੀ ਹਨ, ਨਵਜੰਮੀਆਂ ਧੀਆਂ ਦਾ ਸਨਮਾਨ ਕਰਦੇ ਹੋਏ ਧੀਆਂ ਦੀ ਲੋਹੜੀ ਮਨਾਈ ਗਈ। ਉਨ੍ਹਾਂ ਨੇ ਧੀਆ ਦੀ ਚੰਗੀ ਪਰਵਰਿਸ਼ ਕਰਨ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਅਧਿਕਾਰ ਦੇਣ ਲਈ ਪਰਿਵਾਰਾ ਨੂੰ ਉਸਾਰੂ ਸੋਚ ਰੱਖਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਸੂਬੇ ਦੀ ਪ੍ਰਗਤੀ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਤੇ ਆਪਣੇ ਪਰਿਵਾਰ ਵਿਚ ਵੀ ਅਹਿਮ ਹਿਸੇ ਵਜੋਂ ਸਾਬਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਡੀ ਵਿਰਾਸਤ ਅਤੇ ਸਭਿਆਚਾਰ ਦਾ ਪ੍ਰਤੀਕ ਹਨ ਅਤੇ ਸਭ ਨੂੰ ਇਹ ਤਿਉਹਾਰ ਆਪਸੀ ਭਾਈਚਾਰੇ ਦਾ ਸੰਦੇਸ਼ ਵੀ ਦਿੰਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ