
ਪਟਿਆਲਾ, 13 ਜਨਵਰੀ (ਹਿੰ. ਸ.)। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਘਰ ਵਿੱਚ ਪੜ੍ਹੀਆਂ ਲਿਖੀਆਂ ਔਰਤਾਂ ਹੋਣ ਸਗੋਂ ਪੂਰਾ ਘਰ ਉਨ੍ਹਾਂ ਦੀ ਸਲਾਹ ਨਾਲ ਹੀ ਚੱਲਦਾ ਹੈ।
ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ 101 ਧੀਆਂ ਨੂੰ ਲੋਹੜੀ ਵੰਡੀ ਅਤੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀਆਂ ਧੀਆਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਸਾਨੂੰ ਅਜਿਹੇ ਲੋਹੜੀ ਵਰਗੇ ਤਿਉਹਾਰ ਸਾਡੇ ਸਭ ਦੇ ਸਾਂਝੇ ਤਿਉਹਾਰ ਹਨ ਅਤੇ ਇਨ੍ਹਾਂ ਨੂੰ ਰਲ ਮਿਲਕੇ ਮਨਾਉਣਾ ਚਾਹੀਦਾ ਹੈ, ਉਥੇ ਹੀ ਸਾਨੂੰ ਸਭ ਨੂੰ ਲੋੜਵੰਦਾਂ ਦੀ ਮਦਦ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ, ਇਨ੍ਹਾਂ ਵਿੱਚ ਭਾਵੇਂ ਲੋੜਵੰਦ ਬੱਚੇ-ਬੱਚੀਆਂ ਹੋਣ, ਔਰਤਾਂ, ਦਿਵਿਆਂਗਜਨ ਹੋਣ, ਬਜ਼ੁਰਗ ਜਾਂ ਕੋਈ ਵੀ ਹੋਰ, ਜਿਨ੍ਹਾਂ ਨੂੰ ਕਿਸੇ ਮਦਦ ਦੀ ਲੋੜ ਹੋਵੇ, ਸਭ ਦੇ ਸਸ਼ਕਤੀ ਕਰਨ ਲਈ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਅਜਿਹੇ ਤਿਉਹਾਰਾਂ ਸਮੇਂ ਲੋੜਵੰਦਾਂ ਦੀ ਮਦਦ ਦਾ ਸਾਨੂੰ ਪ੍ਰਣ ਵੀ ਕਰਨਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ