ਸੀ. ਐਮ. ਦੀ ਯੋਗਸ਼ਾਲਾ” ਅਧੀਨ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਲਈ ਹੋ ਰਹੀਆਂ ਫ਼ਾਇਦੇਮੰਦ ਸਾਬਿਤ : ਮੀਤ ਹੇਅਰ
ਬਰਨਾਲਾ 13 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਲੋਕਾਂ ਲਈ ਫ਼ਾਇਦੇਮੰਦ ਸਾਬਿਤ ਹੋ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਮੀਤ ਸਿ
ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ।


ਬਰਨਾਲਾ 13 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਲੋਕਾਂ ਲਈ ਫ਼ਾਇਦੇਮੰਦ ਸਾਬਿਤ ਹੋ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫ਼ਤ ਯੋਗਾ ਕਲਾਸਾਂ ਸਵੇਰੇ ਸ਼ਾਮ ਬਰਨਾਲਾ ਸ਼ਹਿਰ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਕੁੱਲ 162 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ ਇਨ੍ਹਾਂ ਯੋਗ ਕਲਾਸਾਂ ਵਿੱਚ 5534 ਵਿਆਕਤੀ ਰੋਜ਼ਾਨਾ ਯੋਗਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਯੋਗਾ ਕਲਾਸਾਂ ਸਵੇਰੇ-ਸ਼ਾਮ ਸਾਂਝੀਆਂ ਥਾਵਾਂ ਜਿਵੇਂ ਪਬਲਿਕ ਪਾਰਕਾਂ,ਧਰਮਸ਼ਾਲਾ ਆਦਿ ਵਿੱਚ ਲੱਗ ਰਹੀਆਂ ਹਨ। ਇਹਨਾਂ ਯੋਗਾ ਕਲਾਸਾਂ ਦਾ ਸਮਾਂ ਪਬਲਿਕ ਦੀ ਸਹੂਲਤ ਮੁਤਾਬਿਕ ਹੀ ਰੱਖਿਆ ਗਿਆ ਹੈ। ਇਹਨਾਂ ਕਲਾਸਾਂ ਵਿੱਚ ਬੱਚੇ, ਨੌਜਵਾਨ, ਔਰਤਾਂ, ਬਜ਼ੁਰਗ ਆਦਿ ਬਹੁਤ ਹੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਲੋਕ ਮਾਨਸਿਕ ਤੌਰ 'ਤੇ ਤੰਦਰੁਸਤ ਹੋ ਰਹੇ ਹਨ। ਲੋਕਾਂ ਦੀਆਂ ਲੰਬੇ ਸਮੇਂ ਤੋਂ ਚਲੀਆ ਆ ਰਹੀਆਂ ਬਿਮਾਰੀਆਂ ਮੋਟਾਪਾ, ਜੋੜਾਂ ਦੇ ਦਰਦ, ਤਨਾਅ ਆਦਿ ਉੱਪਰ ਕਾਬੂ ਪਾਉਣ ਵਿੱਚ ਬਹੁਤ ਜ਼ਿਆਦਾ ਸਹਾਇਤਾ ਮਿਲ ਰਹੀ ਹੈ ਅਤੇ ਬਿਮਾਰੀਆਂ ਠੀਕ ਹੋ ਰਹੀਆਂ ਹਨ ਅਤੇ ਲੋਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਯੋਗ ਕਲਾਸ ਵਿੱਚ ਪਹੁੰਚ ਕੇ ਯੋਗਾ ਦੇ ਲਾਭ ਲੈਣ। ਆਮ ਲੋਕ ਆਪਣੇ ਮੁਹੱਲੇ ਵਿੱਚ ਜ਼ਰੂਰ ਯੋਗ ਕਲਾਸਾਂ ਸ਼ੁਰੂ ਕਰਵਾਉਣ ਤਾਂ ਜੋ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਿਹਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯੋਗਾ ਕਲਾਸਾਂ ਯੁੱਧ ਨਸਿਆ ਵਿਰੁੱਧ ਮੁਹਿੰਮ ਅਧੀਨ ਨਸਾਂ ਛੁਡਾਉ ਕੇਂਦਰ ਵਿੱਚ ਵੀ ਯੋਗਾ ਕਲਾਸਾਂ ਲਗਾ ਕੇ ਨੌਜਵਾਨਾਂ ਨੂੰ ਨਸ਼ੇ ਛੁਡਵਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਿਸ ਆਉਣ ਵਿੱਚ ਵੀ ਬਹੁਤ ਜ਼ਿਆਦਾ ਪ੍ਰਭਾਵਸ਼ਾਲੀ ਸਾਬਿਤ ਹੋ ਰਹੀਆਂ ਹਨ। ਇਸ ਪ੍ਰੋਜ਼ੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਮੈੱਡਮ ਰਸਪਿੰਦਰ ਬਰਾੜ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਆਕਤੀ ਆਪਣੇ ਮੁਹੱਲੇ/ਗਲੀ/ਪਿੰਡ/ਸ਼ਹਿਰ/ ਵਿੱਚ ਇਹ ਯੋਗ ਕਲਾਸ ਸ਼ੁਰੂ ਕਰਵਾਉਣੀ ਚਾਹੁੰਦਾ ਹੈ ਤਾਂ 76694-00500 ਮੋਬਾਇਲ ਨੰਬਰ 'ਤੇ ਮਿੱਸ ਕਾੱਲ ਕਰਕੇ ਕਲਾਸ ਸ਼ੁਰੂ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਲਾਸ ਸ਼ੁਰੂ ਕਰਨ ਲਈ 25 ਵਿਆਕਤੀਆਂ ਦਾ ਇੱਕ ਗਰੁੱਪ ਅਤੇ ਕੋਈ ਵੀ ਸਾਂਝਾ ਸਥਾਨ ਪਾਰਕ/ਧਰਮਸ਼ਾਲਾ ਹੋਣਾ ਜ਼ਰੂਰੀ ਹੈ। ਜਿੱਥੇ 25 ਵਿਆਕਤੀ ਯੋਗਾ ਕਲਾਸ ਲਗਾ ਸਕਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande