ਅਮਿਤ ਸ਼ਾਹ, ਨਿਤਿਨ ਗਡਕਰੀ, ਰਾਜਨਾਥ ਸਿੰਘ ਅਤੇ ਹੋਰਾਂ ਨੇ ਮਕਰ ਸੰਕ੍ਰਾਂਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 14 ਜਨਵਰੀ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੇਸ਼ ਨੂੰ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼ੁਭਕਾਮਨਾਵਾਂ ਦੇਣ ਵਾਲਿਆਂ ’ਚ ਵਿਰੋਧੀ ਧਿਰ
ਪ੍ਰਤੀਕਾਤਮਕ।


ਨਵੀਂ ਦਿੱਲੀ, 14 ਜਨਵਰੀ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੇਸ਼ ਨੂੰ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼ੁਭਕਾਮਨਾਵਾਂ ਦੇਣ ਵਾਲਿਆਂ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਕਸ ਪੋਸਟ ਵਿੱਚ ਕਿਹਾ ਕਿ ਊਰਜਾ, ਉਮੰਗ ਅਤੇ ਉਤਸ਼ਾਹ ਦੇ ਤਿਉਹਾਰ ਮਕਰ ਸੰਕ੍ਰਾਂਤੀ ਦੀਆਂ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਬੇਅੰਤ ਖੁਸ਼ੀਆਂ ਅਤੇ ਖੁਸ਼ਹਾਲੀ ਲਿਆਵੇ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਕਰ ਸੰਕ੍ਰਾਂਤੀ ਦਾ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਕਰ ਸੰਕ੍ਰਾਂਤੀ, ਉੱਤਰਾਇਣ, ਮਾਘ ਬਿਹੂ ਅਤੇ ਪੋਂਗਲ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਨਵੀਂ ਚੇਤਨਾ, ਸ਼ੁਭ ਸ਼ੁਰੂਆਤ ਅਤੇ ਕੁਦਰਤ ਦੀ ਸਦੀਵੀ ਤਾਲ ਦੇ ਪ੍ਰਤੀਕ ਹਨ। ਇਹ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਵਿੱਚ ਡੂੰਘੀਆਂ ਜੜ੍ਹਾਂ ਰੱਖਦੇ ਹਨ ਅਤੇ ਏਕਤਾ ’ਚ ਵਿਭਿੰਨਤਾ, ਸੰਤੁਲਨ ਅਤੇ ਸਦਭਾਵਨਾ ਨੂੰ ਦਰਸਾਉਂਦੇ ਹਨ।

ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ, ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਦੇਸ਼ ਵਾਸੀਆਂ ਨੂੰ ਮਕਰ ਸੰਕ੍ਰਾਂਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande