ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ 'ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ
ਸਾਹਨੇਵਾਲ/ਲੁਧਿਆਣਾ, 14 ਜਨਵਰੀ (ਹਿੰ. ਸ.)। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਜਮਾਲਪੁਰ, ਕੁਲੀਏਵਾਲ, ਜੋਤੀ ਕਲੋਨੀ, ਬੈਂਕ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ
ਮੰਤਰੀ ਮੁੰਡੀਆਂ ਹਲਕਾ ਸਾਹਨੇਵਾਲ 'ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ।


ਸਾਹਨੇਵਾਲ/ਲੁਧਿਆਣਾ, 14 ਜਨਵਰੀ (ਹਿੰ. ਸ.)। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਜਮਾਲਪੁਰ, ਕੁਲੀਏਵਾਲ, ਜੋਤੀ ਕਲੋਨੀ, ਬੈਂਕ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਜਸਪਾਲ ਸਿੰਘ ਗਰੇਵਾਲ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ, ਵਾਰਡ ਨੰਬਰ 22 ਵਿੱਚ ਪੈਂਦੇ ਇਲਾਕਿਆਂ ਦੀਆਂ ਗਲੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ 'ਤੇ ਕਰੀਬ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰੋੜਾਂ ਰੁਪਏ ਖਰਚ ਕਰ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਸਾਹਨੇਵਾਲ ਦਾ ਜ਼ਿਕਰ, ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਹਲਕਿਆਂ ਵਿੱਚ ਕੀਤਾ ਜਾ ਰਿਹਾ ਹੈ ਜਿੱਥੇ ਰੋਜ਼ਾਨਾ ਗਲੀਆਂ/ਸੜਕਾਂ, ਸੀਵਰੇਜ਼, ਸਟਰੀਟ ਲਾਈਟਾਂ, ਵਾਟਰ ਸਪਲਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਰਸਮੀ ਉਦਘਾਟਨ ਇਲਾਕੇ ਦੇ ਵਸਨੀਕਾਂ ਦੇ ਨਾਲ ਮਿਲ ਕੇ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande